Vancouver – ਕੈਨੇਡਾ ‘ਚ ਕੋਰੋਨਾ ਦੀ ਚੌਥੀ ਲਹਿਰ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ। ਫੈਡਰਲ ਅਧਿਕਾਰੀਆਂ ਨੇ ਡੈਲਟਾ ਵੇਰੀਐਂਟ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਹ ਵੇਰੀਐਂਟ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਚਿੰਤਾ ਜਤਾਈ ਜਾ ਰਹੀ ਹੈ। ਕੈਨੇਡਾ ‘ਚ ਬਹੁਤ ਸਾਰੇ ਲੋਕਾਂ ਅਜਿਹੇ ਹਨ ਜਿਨ੍ਹਾਂ ਵੱਲੋਂ ਅਜੇ ਤਕ ਕੋਰੋਨਾ ਟੀਕਾ ਨਹੀਂ ਲਗਵਾਇਆ ਗਿਆ। ਮਾਹਿਰਾਂ ਦਾ ਕਹਿਣਾ ਹੈ ਕਿ ਕਈਆਂ ਦੇ ਵੈਕਸੀਨੇਟ ਹੋਣ ਤੋਂ ਪਹਿਲਾਂ ਹੀ ਸਭ ਕੁਝ ਦੁਬਾਰਾ ਤੋਂ ਖੋਲਣ ਦੇ ਕਾਰਣ ਕੋਵਿਡ-19 ਦੀ ਚੌਥੀ ਵੇਵ ਕੈਨੇਡਾ ‘ਚ ਆ ਸਕਦੀ ਹੈ।ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫਸਰ ਡਾਕਟਰ ਟੈਰੇਸਾ ਟੈਮ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਪਾਬੰਦੀਆਂ ਨੂੰ ਜਲਦਬਾਜ਼ੀ ‘ਚ ਹਟਾਇਆ ਗਿਆ ਹੈ। ਜਿਸ ਤੋਂ ਬਾਅਦ ਗਰਮੀਆਂ ਦੇ ਅਖੀਰ ਤਕ ਇੱਕ ਵਾਰ ਫੇਰ ਕੇਸਾਂ ਦੀ ਗਿਣਤੀ ਵੱਡੇ ਪੱਧਰ ‘ਤੇ ਵਧਣ ਲੱਗ ਪਵੇਗੀ। ਡਾਕਟਰ ਟੈਮ ਦਾ ਕਹਿਣਾ ਹੈ ਕਿ ਸਰਕਾਰੀ ਸਿਹਤ ਪਾਬੰਦੀਆਂ ਨੂੰ ਹੌਲੀ ਅਤੇ ਧਿਆਨ ਨਾਲ ਚੱਕਿਆ ਜਾਣਾ ਚਾਹੀਦਾ ਹੈ।
ਉਹਨਾਂ ਦਾ ਕਹਿਣਾ ਸੀ ਕਿ ਡੈਲਟਾ ਵੇਰੀਐਂਟ ਦੇ ਕੇਸ ਉਨ੍ਹਾਂ ‘ਚ ਵੱਧ ਸਕਦੇ ਹਨ ਜਿਨ੍ਹਾਂ ਨੇ ਵੈਕਸੀਨ ਨਹੀਂ ਹਾਸਿਲ ਕੀਤੀ। ਇਸ ਨਾਲ ਪੱਤਝੜ ਅਤੇ ਸਰਦੀਆਂ ਵਿੱਚ ਕੇਸਾਂ ਦੀ ਗਿਣਤੀ ਵਿੱਚ ਵੱਡੇ ਪੱਧਰ ‘ਤੇ ਵਾਧਾ ਹੋ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ 18 ਤੋਂ 39 ਸਾਲ ਦੇ ਉਮਰ ਵਰਗ ਦੇ ਲੋਕਾਂ ਨੇ ਵੈਕਸੀਨ ਲਵਾਉਣੀ ਸ਼ੁਰੂ ਕਰ ਦਿੱਤੀ ਤਾਂ ਇਸ ਨਾਲ ਚੌਥੀ ਵੇਵ ਨੂੰ ਟਾਲਿਆ ਵੀ ਜਾ ਸਕਦਾ ਹੈ। ਦੱਸਦਈਏ ਕਿ ਪਿਛਲੇ 7 ਦਿਨਾਂ ਤੋਂ ਕੈਨੇਡਾ ਵਿੱਚ ਰੋਜ਼ਾਨਾ ਔਸਤਨ 640 ਨਵੇਂ ਕੇਸ ਰੀਪੋਰਟ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਮਾਹੀਰਾਂ ਵੱਲੋਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ।