Site icon TV Punjab | Punjabi News Channel

ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਇਹਨਾਂ ਖੇਤਰਾਂ ਵਿਚ ਜਾਣ ਤੋਂ ਵਰਜਿਆ

ਚੰਡੀਗੜ੍ਹ: ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੇ ਰਾਜਾਂ ਦੇ ਖੇਤਰਾਂ ਵਿਚ ਯਾਤਰਾ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਹਨਾਂ ਖੇਤਰਾਂ ਵਿਚ ਬਾਰੂਦੀ ਸੁਰੰਗ ਦੀ ਮੌਜੂਦਗੀ ਕਾਰਨ 1 ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਯਾਤਰਾ ਨਾ ਕਰਨ ਲਈ ਕੈਨੇਡਾ ਸਰਕਾਰ ਨੇ ਆਪਣੀ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਅਪੀਲ ਕੀਤੀ ਗਈ ਹੈ।

ਕੈਨੇਡਾ ਸਰਕਾਰ ਵੱਲੋਂ ਆਪਣੀ ਵੈੱਬਸਾਈਟ ‘ਤੇ ਜਾਰੀ ਕੀਤੀ ਯਾਤਰਾ ਸਲਾਹ, ਜਿਸ ਨੂੰ ਆਖਰੀ ਵਾਰ 27 ਸਤੰਬਰ ਨੂੰ ਅੱਪਡੇਟ ਕੀਤਾ ਗਿਆ ਸੀ, ਨੇ ਆਪਣੇ ਨਾਗਰਿਕਾਂ ਨੂੰ ‘ਦੇਸ਼ ਭਰ ਵਿੱਚ ਅੱਤਵਾਦੀ ਹਮਲਿਆਂ ਦੇ ਖਤਰੇ’ ਦੇ ਕਾਰਨ ਭਾਰਤ ਵਿੱਚ ਉੱਚ ਪੱਧਰੀ ਸਾਵਧਾਨੀ ਵਰਤਣ ਲਈ ਕਿਹਾ ਹੈ। ਇਸ ਸਲਾਹ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿਚ ਜਾਂ ਉਸ ਦੇ ਅੰਦਰ ਯਾਤਰਾ ਕਰਨਾ ਸ਼ਾਮਲ ਨਹੀਂ ਹੈ। ਐਡਵਾਇਜ਼ਰੀ ਨੇ ਲੋਕਾਂ ਨੂੰ “ਅੱਤਵਾਦ ਅਤੇ ਕੱਟੜਵਾਦ ਦੇ ਖਤਰੇ ਦੇ ਕਾਰਨ” ਅਸਾਮ ਅਤੇ ਮਨੀਪੁਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ।

ਕੈਨੇਡਾ ਸਰਕਾਰ ਵੱਲੋਂ ਭਾਰਤ ਆਏ ਆਪਣੇ ਨਾਗਰਿਕਾਂ ਨੂੰ ਇਹ ਕਿਹਾ ਗਿਆ ਹੈ ਕਿ “ਅਨੁਮਾਨਤ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਅਣ-ਵਿਸਫੋਟ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਨਿਮਨਲਿਖਤ ਰਾਜਾਂ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰਲੇ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਬਚੋ। ਇਹਨਾਂ ਵਿਚ ਖਾਸ ਤੌਰ ‘ਤੇ ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਹਨ। ਕੈਨੇਡਾ ਸਰਕਾਰ ਨੇ ਗੁਜਰਾਤ, ਪੰਜਾਬ ਅਤੇ ਰਾਜਸਥਾਨ, ਜਿਨ੍ਹਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਵਿੱਚ ਧਮਾਕਾਖੇਜ਼ ਸਮੱਗਰੀ ਦੇ ਨਾਲ ਬਾਰੂਦੀ ਸੁਰੰਗਾਂ ਵਿਛੀਆਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ।

Exit mobile version