ਕੋਰੋਨਾ ਟੀਕੇ ਬਾਰੇ ਨਵੀਂ ਜਾਣਕਾਰੀ ਆਈ ਸਾਹਮਣੇ

Vancouver – ਕੈਨੇਡਾ ਤੋਂ ਟੀਕੇ ਬਾਰੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਹੁਣ ਕੈਨੇਡਾ ‘ਚ ਜਲਦੀ ਛੋਟੀ ਉਮਰ ਦੇ ਬੱਚਿਆਂ ਲਈ ਟੀਕਾ ਮਨਜ਼ੂਰ ਕੀਤਾ ਜਾਵੇਗਾ। ਇਸ ਬਾਰੇ ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਔਫ਼ੀਸਰ ਨਾ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਛੋਟੀ ਉਮਰ ਦੇ ਬੱਚਿਆਂ ਲਈ ਵੀ ਕੋਵਿਡ ਵੈਕਸੀਨ ਨੂੰ ਮੰਜ਼ੂਰ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਟੀਕਾ ਬੇਬੀਜ਼ ਅਤੇ ਟੌਡਲਰਜ਼ ਲਈ ਹੋਵੇਗਾ। ਹੁਣ ਇਹ ਸਭ ਕਲੀਨਿਕਲ ਟ੍ਰਾਇਲ ਤੋਂ ਬਾਅਦ ਆਉਣ ਵਾਲੇ ਨਤੀਜਿਆਂ ‘ਤੇ ਨਿਰਭਰ ਕਰੇਗੀ।
ਇੱਕ ਇੰਟਰਵਿਊ ਵਿਚ ਡਾ ਟੈਮ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਇਸ ਬਾਰੇ ਬੋਲਦਿਆਂ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਣੀ ਬਹੁਤ ਜ਼ਰੂਰੀ ਹੈ।ਇਸ ਸਮੇਂ ਜੋ ਹਾਲਾਤ ਬਣੇ ਹੋਏ ਹਨ ਉਸ ਤੋਂ ਬਾਅਦ ਬੱਚਿਆਂ ਨੂੰ ਟੀਕਾ ਲਗਾਇਆ ਜਾਣਾ ਜ਼ਰੂਰੀ ਹੈ। ਡਾਕਟਰ ਟੈਮ ਦਾ ਕਹਿਣਾ ਹੈ ਕਿ ਬੱਚਿਆਂ ਦਾ ਇਮਿਊਨ ਸਿਸਟਮ ਬਹੁਤ ਮਜਬੂਤ ਹੁੰਦਾ ਹੈ, ਅਤੇ ਮੈਨੂੰ ਉਮੀਦ ਹੈ ਕਿ ਵੈਕਸੀਨ ਤੋਂ ਬਾਅਦ ਬੱਚਿਆਂ ਦਾ ਇਮਿਊਨ ਰਿਸਪੌਂਸ ਹੋਰ ਚੰਗਾ ਰਹੇਗਾ।
ਜ਼ਿਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ 5 ਤੋਂ 11 ਸਾਲ ਦੇ ਬੱਚਿਆਂ ਲਈ ਫ਼ਾਈਜ਼ਰ ਦੀ ਕੋਵਿਡ ਵੈਕਸੀਨ ਮੰਜ਼ੂਰ ਕੀਤੇ ਜਾਣ ਤੋਂ ਬਾਅਦ, ਇਸ ਹਫ਼ਤੇ ਇਸ ਉਮਰ ਦੇ ਬੱਚਿਆਂ ਲਈ ਵੈਕਸੀਨੇਸ਼ਨ ਸ਼ੁਰੂ ਹੋ ਗਈ ਹੈ। ਹੁਣ ਫ਼ਾਈਜ਼ਰ ਵੱਲੋਂ 6 ਮਹੀਨਿਆਂ ਤੋਂ ਪੰਜ ਸਾਲ ਤੱਕ ਦੀ ਉਮਰ ਵਾਲੇ ਬੱਚਿਆਂ ਵਿਚ ਵੈਕਸੀਨ ਦੇ ਕਲੀਨਿਕਲ ਟ੍ਰਾਇਲ ਸ਼ੁਰੂ ਹੋ ਗਏ ਹਨ।
ਇਸ ਤੋਂ ਇਲਾਵਾ ਮੌਡਰਨਾ ਨੇ ਵੀ ਆਪਣੀ ਵੈਕਸੀਨ 6 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਮੰਜ਼ੂਰ ਕਰਨ ਲਈ ਹੈਲਥ ਕੈਨੇਡਾ ਨੂੰ ਅਰਜ਼ੀ ਦਿੱਤੀ ਹੋਈ ਹੈ। ਮੌਡਰਨਾ ਵੱਲੋਂ ਵੀ 6 ਸਾਲ ਤੋਂ ਘੱਟ ਉਮਰ ਦੇ ਛੋਟੇ ਬੱਚਿਆਂ ਵਿਚ ਵੈਕਸੀਨ ਦੇ ਕਲੀਨਿਕਲ ਟ੍ਰਾਇਲ ਜਾਰੀ ਹਨ।