Site icon TV Punjab | Punjabi News Channel

ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ

ਡੈਸਕ- ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਰਹਿੰਦੇ ਨੌਜਵਾਨ ਦੀ ਦਿਮਾਗੀ ਨਸ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ ਤੇ ਇਹ ਵੀ ਪਤਾ ਲੱਗਾ ਹੈ ਕਿ ਕੁਝ ਦਿਨਾਂ ਤੱਕ ਉਸ ਨੇ ਕੈਨੇਡਾ ਜਾਣਾ ਸੀ।

ਮਿਲੀ ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕੈਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ ਤੇ ਵੀਰਵਾਰ ਨੂੰ ਕੈਨੇਡਾ ਜਾਣ ਲਈ ਜਹਾਜ਼ ਦੀ ਟਿਕਟ ਲੈਣ ਦੀ ਤਿਆਰੀ ਕਰ ਰਿਹਾ ਸੀ ਕਿ ਇਸੇ ਦਰਮਿਆਨ ਉਸ ਨਾਲ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸਾਰੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਕਰਨ ਲਈ ਘਰ ਵਿਚ ਸੰਗਤਾਂ ਨੂੰ ਵੰਡਣ ਲਈ ਬਦਾਨੇ ਦੀ ਪੈਕਿੰਗ ਕਰ ਰਹੇ ਸਨ ਤਾਂ ਅਚਾਨਕ ਰਾਜਵਿੰਦਰ ਸਿੰਘ ਦੀ ਦਿਮਾਗ਼ੀ ਨਸ ਫੱਟਣ ਨਾਲ ਉਸ ਦੇ ਨੱਕ ਵਿਚੋਂ ਖ਼ੂਨ ਆਉਣਾ ਸ਼ੁਰੂ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਰਾਜਵਿੰਦਰ ਸਿੰਘ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

Exit mobile version