VANCOUVER – ਕੈਨੇਡਾ ਵੱਲੋਂ ਅਗਲੇ ਹਫ਼ਤੇ ਤੋਂ ਯਾਤਰੀਆਂ ਦਾ ਸਵਾਗਤ ਕੀਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਅਗਲੇ ਹਫ਼ਤੇ ਜਾਣੀ ਮੰਗਲਵਾਰ 7 ਸਤੰਬਰ ਤੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਵਿਦੇਸ਼ੀ ਯਾਤਰੀਕੈਨੇਡਾ ‘ਚ ਦਾਖ਼ਲ ਹੋ ਸਕਣਗੇ। ਇਨ੍ਹਾਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਦੇ ਲਾਜ਼ਮੀ ਕੁਆਰੰਟੀਨ ਦੀ ਤੋਂ ਵੀ ਰਾਹਤ ਦਿੱਤੀ ਜਾਵੇਗੀ।
ਦੱਸ ਦਈਏ ਕਿ ਪਬਲਿਕ ਹੈਲਥ ਏਜੰਸੀ ਔਫ਼ ਕੈਨੇਡਾ ਦਾ ਕਹਿਣਾ ਹੈ ਕਿ ਜੇਕਰ ਦੇਸ਼ ‘ਚ ਹਾਲਾਤ ਬਦਲਦੇ ਹਨ ਤਾਂ ਉਨ੍ਹਾਂ ਵੱਲੋਂ ਇਸ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। ਕੈਨੇਡਾ ਸਰਕਾਰ ਵੱਲੋਂ ਜੋ ਜਾਣਕਰੀ ਸਾਂਝੀ ਕੀਤੀ ਗਈ ਸੀ ਇਸ ‘ਚ ਉਨ੍ਹਾਂ ਸਪਸ਼ਟ ਕੀਤਾ ਸੀ ਕਿ ਕੈਨੇਡਾ ਦਾਖਲ ਹੋਣ ਵਾਲੇ ਯਾਤਰੀਆਂ ਲਈ ਕੀ ਕਰਨਾ ਜ਼ਰੂਰੀ ਹੋਵੇਗਾ। ਵਿਦੇਸ਼ੀ ਯਾਤਰੀਆਂ ਨੂੰ ਕੈਨੇਡਾ ਦਾਖ਼ਲ ਹੋਣ ਅਤੇ ਕੁਆਰੰਟੀਨ ਤੋਂ ਛੋਟ ਲਈ ਕਈ ਸ਼ਰਤਾਂ ਪੂਰੀਆਂ ਕਰਨੀਆਂ ਹੋਣਗੀਆਂ।
* ਕੈਨੇਡਾ ਆਉਣ ਵਾਲੇ ਯਾਤਰੀ ਪੂਰੀ ਤਰ੍ਹਾਂ ਵੈਕਸੀਨੇਟ ਹੋਣੇ ਚਾਹੀਦੇ ਹਨ। ਉਹਨਾਂ ਦੇ ਕੈਨੇਡਾ ਦਾਖ਼ਲ ਹੋਣ ਤੋਂ 14 ਦਿਨ ਪਹਿਲਾਂਵੈਕਸੀਨਾਂ ਦੀਆਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ ।
* ਕੈਨੇਡਾ ਪਹੁੰਚਣ ਤੋਂ 72 ਘੰਟਿਆਂ ਦੇ ਅੰਦਰ ਯਾਤਰੀਆਂ ਨੂੰ ਅਰਾਇਵ ਕੈਨ (ArriveCan) ਐਪ ‘ਤੇ ਆਪਣੇ ਵੈਕਸੀਨ ਸਬੰਧੀ ਦਸਤਾਵੇਜ਼ ਅਪਲੋਡ ਕਰਨੇ ਹੋਣਗੇ।
* ਹਵਾਈ ਯਾਤਰੀਆਂ ਲਈ ਕੈਨੇਡਾ ਆਉਣ ਵਾਲੀ ਫ਼ਾਇਨਲ ਉਡਾਣ ਤੋਂ 72 ਘੰਟਿਆਂ ਪਹਿਲਾਂ ਕੋਵਿਡ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।
* ਬਿਨਾਂ ਵੈਕਸੀਨ ਵਾਲੇ ਬੱਚੇ ਆਪਣੇ ਪੂਰੀ ਤਰ੍ਹਾਂ ਨਾਲ ਵੈਕਸੀਨੇਟ ਹੋ ਚੁੱਕੇ ਮਾਪਿਆਂ ਨਾਲ ਕੈਨੇਡਾ ਦਾਖ਼ਲ ਹੋ ਸਕਦੇ ਹਨ ਪਰ 12 ਸਾਲ ਜਾਂ ਵੱਧ ਉਮਰ ਦੇ ਬੱਚਿਆਂ ਨੂੰ ਕੁਆਰੰਟੀਨ ਕਰਨਾ ਹੋਵੇਗਾ।
ਦਸਦਈਏ ਕਿ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧਿਆਂ ਉਡਾਣਾਂ ਤੇ 21 ਸਤੰਬਰ ਅਤੇ ਮੋਰੱਕੋ ਤੋਂ ਆਉਂਦੀਆਂ ਫ਼ਲਾਇਟਾਂ ਤੇ 29 ਸਤੰਬਰ ਤੱਕ ਦੀ ਪਾਬੰਦੀ ਲਗਾਈ ਹੋਈ ਹੈ।
ਇਹਨਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਅਸਿੱਧੀਆਂ ਉਡਾਣਾਂ ਰਾਹੀਂ ਕੈਨੇਡਾ ਆ ਸਕਣਗੇ।