● On air now · ਟੀਵੀ ਪੰਜਾਬ

Punjabi News · Since 2013

Breaking

ਕੈਨੇਡਾ-ਭਾਰਤ ਵਿਵਾਦ : ਵੀਜ਼ਿਆਂ ‘ਤੇ ਲੱਗੀ ਰੋਕ

ਡੈਸਕ- ਜਸਟਿਨ ਟਰੂਡੋ ਵਲੋਂ ਦਿੱਤੇ ਇਕ ਬਿਆਨ ਨੇ ਭਾਰਤ ਕੈਨੇਡਾ ਦੇ ਸਬੰਧਾਂ ਚ ਖਟਾਸ ਪੈਦਾ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਟਰੂਡੋ ਵਲੋਂ ਹਰਦੀਪ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਇਲਜ਼ਾਮ ਤੋਂ ਬਾਅਦ ਹੁਣ ਭਾਰਤ ਨੇ ਵੱਡਾ…


ਡੈਸਕ- ਜਸਟਿਨ ਟਰੂਡੋ ਵਲੋਂ ਦਿੱਤੇ ਇਕ ਬਿਆਨ ਨੇ ਭਾਰਤ ਕੈਨੇਡਾ ਦੇ ਸਬੰਧਾਂ ਚ ਖਟਾਸ ਪੈਦਾ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਟਰੂਡੋ ਵਲੋਂ ਹਰਦੀਪ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਹੋਣ ਦੇ ਇਲਜ਼ਾਮ ਤੋਂ ਬਾਅਦ ਹੁਣ ਭਾਰਤ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਦਾ ਕਹਿਣਾ ਹੈ ਕਿ ਕੈਨੇਡਾ ਵਿਵਾਦ ਤੋਂ ਬਾਅਦ ਭਾਰਤ ਨੇ ਕੈਨੇਡਾ ਵਾਸੀਆਂ ਨੂੰ ਭਾਰਤ ਲਈ ਵੀਜ਼ਾ ਦੇਣ ਤੋਂ ਰੋਕ ਲਗਾ ਦਿੱਤੀ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਇਹ ਪਾਬੰਦੀ ਫਿਲਹਾਲ ਕੁੱਝ ਦੇਰ ਲਈ ਹੈ।
ਇਸ ਤੋਂ ਪਹਿਲਾਂ ਦੋਹਾਂ ਦੇਸ਼ਾਂ ਲਈ ਬਿਦੇਸ਼ਾਂ ਚ ਤੈਨਾਤ ਆਪਣੇ ਆਪਣੇ ਕੌਸਲੇਟਾਂ ਨੂੰ ਵਤਨ ਸੱਦ ਲਿਆ ਗਿਆ ਸੀ।ਜ਼ਿਕਰਯੋਗ ਹੈ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਚ ਕੁੱਝ ਲੋਕਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।


Filed under