Site icon TV Punjab | Punjabi News Channel

ਕੈਨੇਡਾ ਦਾ ਵਿਦੇਸ਼ੀਆਂ ਨੂੰ ਝਟਕਾ, ਮਕਾਨ ਖਰੀਦਣਾ ਹੋਇਆ ਔਖਾ

ਡੈਸਕ- ਕੈਨੇਡਾ ਵਿੱਚ ਆਪਣਾ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਵਿਦੇਸ਼ੀਆਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਟਰੂਡੋ ਸਰਕਾਰ ਦੇ ਨਵੇਂ ਐਲਾਨ ਨੇ ਇਸ ਦੇ ਰਾਹ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਦਿੱਤੀਆਂ ਹਨ। ਐਤਵਾਰ ਨੂੰ ਕੈਨੇਡੀਅਨ ਰਿਹਾਇਸ਼ਾਂ ਦੀ ਵਿਦੇਸ਼ੀ ਮਾਲਕੀ ‘ਤੇ ਪਾਬੰਦੀਆਂ ਨੂੰ ਵਧਾਇਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਕੈਨੇਡੀਅਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ।

ਕੈਨੇਡਾ ਵਿੱਚ ਰਿਹਾਇਸ਼ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ ਇਸ ਲਈ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਕਾਰਨ ਮਕਾਨਾਂ ਦੀ ਮੰਗ ਵਧ ਗਈ ਹੈ, ਜਦੋਂ ਕਿ ਮਹਿੰਗਾਈ ਵਧਣ ਕਾਰਨ ਉਸਾਰੀ ਦਾ ਕੰਮ ਮੱਠਾ ਪੈ ਗਿਆ ਹੈ। ਕੈਨੇਡੀਅਨ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡੀਅਨਾਂ ਲਈ ਕਿਫਾਇਤੀ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਇਸ ਤਹਿਤ ਵਿਦੇਸ਼ੀਆਂ ‘ਤੇ ਘਰ ਖਰੀਦਣ ‘ਤੇ ਪਾਬੰਦੀ ਦੋ ਸਾਲ ਲਈ ਵਧਾ ਦਿੱਤੀ ਗਈ ਹੈ। ਪਹਿਲਾਂ ਇਹ 1 ਜਨਵਰੀ, 2025 ਨੂੰ ਖਤਮ ਹੋ ਰਿਹਾ ਸੀ, ਹੁਣ ਇਸਦੀ ਆਖਰੀ ਮਿਤੀ 1 ਜਨਵਰੀ, 2027 ਹੋਵੇਗੀ। ਕੈਨੇਡਾ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਵਿਦੇਸ਼ੀਆਂ ਦੀ ਵਧਦੀ ਦਖਲਅੰਦਾਜ਼ੀ ਕਾਰਨ ਕੈਨੇਡਾ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਮਕਾਨਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ।

ਪਿਛਲੇ ਮਹੀਨੇ ਕੈਨੇਡਾ ਨੇ ਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ‘ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਗ੍ਰੈਜੂਏਸ਼ਨ ਤੋਂ ਬਾਅਦ ਕੁਝ ਵਿਦਿਆਰਥੀਆਂ ਨੂੰ ਵਰਕ ਪਰਮਿਟ ਦੇਣਾ ਬੰਦ ਕਰ ਦੇਣਗੇ। ਅਸਲ ਵਿੱਚ, ਕੈਨੇਡਾ ਵਿੱਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਨੇ ਸਿਹਤ ਅਤੇ ਸਿੱਖਿਆ ‘ਤੇ ਬਹੁਤ ਦਬਾਅ ਪਾਇਆ ਹੈ। ਇਸ ਤੋਂ ਇਲਾਵਾ ਘਰਾਂ ਦੀਆਂ ਕੀਮਤਾਂ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ।

Exit mobile version