Punjabi News Canada


Surrey ‘ਚ ਗੋਲ਼ੀ ਮਾਰ ਕੇ ਕੀਤਾ ਵਿਅਕਤੀ ਦਾ ਕਤਲ

Vancouver – ਸਰੀ ਤੋਂ ਅਜਿਹੀ ਘਟਨਾ ਸਾਹਮਣੇ ਆਈ ਜਿੱਥੇ ਰਾਤ ਸਮੇਂ ਗੋਲੀਆਂ ਚੱਲੀਆਂ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਹੁਣ ਇਸ ਮਾਮਲੇ ਦੀ ਜਾਂਚ ਹੋਮੀਸਾਇਡ ਇੰਵੈਸਟਿਗੇਸ਼ਨ ਟੀਮ ਵੱਲੋਂ ਕੀਤੀ ਜਾਵੇਗੀ। ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ ਹੈ।ਇਸ ਦੌਰਾਨ ਪੁਲਿਸ ਨੂੰ 80 ਏਵੇਨਯੂ ਦੇ 12200 ਬਲੋਕ ਤੇ ਗੋਲੀ ਚੱਲਣ ਦੀ ਰੀਪੋਰਟ ਮਿਲੀ ਸੀ। ਜਾਣਕਾਰੀ ਦੇ ਮੁਤਾਬਿਕ ਜੋ ਇਸ ਗੋਲੀਬਾਰੀ ਦੌਰਾਨ ਜਖਮੀ ਹੋਇਆ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਹੁਣ ਇਸ ਮਾਮਲੇ ਦੀ ਜਾਂਚ ਲਈ ਇੰਟੀਗਰਟੇਡ ਹੋਮੀਸਾਇਡ ਇੰਵੈਸਟਿਗੇਸ਼ਨ ਟੀਮ ਨੂੰ ਬੁਲਾ ਲਿਆ ਗਿਆ ਹੈ ਜਿਨਾਂ ਵੱਲੋਂ ਸਰੀ ਆਰ ਸੀ ਐਮ ਪੀ ਦੇ ਮੇਜਰ ਕ੍ਰਾਇਮ ਸੈਕਸ਼ਨ ਨਾਲ ਮਿਲ ਕੇ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਇਥੇ ਇਕ ਵਿਅਕਤੀ ਜ਼ਖਮੀ ਸੀ। ਇਸ ਵਿਅਕਤੀ ਦੀ ਜਾਂ ਨਹੀਂ ਬੱਚ ਸਕੀ ਤੇ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ‘ਚ ਜਿਸ ਵਿਅਕਤੀ ਦੀ ਮੌਤ ਹੋਈ ਹੈ ਪੁਲਿਸ ਵੱਲੋਂ ਉਸ ਦੀ ਪਹਿਚਾਣ ਜਨਤਕ ਨਹੀਂ ਕੀਤੀ ਗਈ। ਇਹ ਘਟਨਾ ਦੇ ਕਰਨਾ ਬਾਰੇ ਵੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਸੀ। ਪੁਲਿਸ ਨੇ ਇਹ ਵੀ ਸਪਸ਼ਟ ਨਹੀਂ ਕੀਤਾ ਕਿ ਇਸ ਦਾ ਸੰਬੰਧ ਗੈਂਗ ਵਾਰ ਨਾਲ ਤਾਂ ਨਹੀਂ।
ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਨਿਊਟਨ ਤੋਂ ਕੁੱਝ ਸਮੇਂ ਬਾਅਦ ਇਕ ਵਾਹਨ ਮਿਲਿਆ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਹੋਰ ਖ਼ਬਰਾਂ