TV Punjab | Punjabi News Channel

Toronto ਚ ਚੱਲੀਆਂ ਗੋਲੀਆਂ , ਇੱਕ ਦੀ ਮੌਤ

FacebookTwitterWhatsAppCopy Link

Vancouver – ਟੋਰਾਂਟੋ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿੱਥੇ ਅੱਧੀ ਰਾਤ ਨੂੰ ਗੋਲੀਆਂ ਚੱਲੀਆਂ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ।ਇਹ ਘਟਨਾ ਕੀਲਸਡੇਲ ਇਲਾਕੇ ਤੋਂ ਸਾਹਮਣੇ ਆਈ ਇਥੇ ਰਾਤ ਸਮੇਂ ਹੋਈ ਗੋਲੀਬਾਰੀ ਕਾਰਨ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਕੀਲੇ ਸਟ੍ਰੀਟ ਦੇ ਨੇੜੇ, 2591 ਐਗਲਿੰਟਨ ਐਵੇਨਿ ਵੈਸਟ ਵਿਖੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਗੋਲੀਬਾਰੀ ਦੀਆਂ ਖਬਰਾਂ ਬਾਰੇ ਉਨ੍ਹਾਂ ਨੂੰ ਕਾਲ ਆਈ।

YouTube player

 

ਜਦੋਂ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ, ਉਨ੍ਹਾਂ ਨੇ ਦੇਖਿਆ ਕਿ ਇੱਕ ਆਦਮੀ ਨੂੰ ਗੋਲੀ ਲੱਗੀ ਹੋਈ ਸੀ। ਉਨ੍ਹਾਂ ਨੂੰ ਇਹ ਵਿਅਕਤੀ ਜ਼ਖਮੀ ਹਾਲਤ ‘ਚ ਮਿਲਿਆ ।ਪੁਲਿਸ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ, ਇਸ ਵਿਅਕਤੀ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਵਿਅਕਤੀ ਨੂੰ ਘਟਨਾ ਸਥਾਨ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਫ਼ਿਲਹਾਲ ਪੁਲਿਸ ਵੱਲੋਂ ਪੀੜਤ ਦੀ ਪਛਾਣ ਜਨਤਕ ਨਹੀਂ ਕੀਤੀ ਗਈ।ਹੁਣ ਇਸ ਮਾਮਲੇ ਦੀ ਜਾਂਚ ਹੋਮੀਸਾਈਡ ਯੂਨਿਟ ਵੱਲੋਂ ਕੀਤੀ ਜਾ ਰਹੀ ਹੈ।
ਹੁਣ ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਜੇ ਕਿਸੇ ਵੀ ਵਿਅਕਤੀ ਨੂੰ ਇਸ ਘਟਨਾ ਦੀ ਜਾਣਕਾਰੀ ਹੈ ਜਾਂ ਡੈਸ਼ ਕੈਮਰੇ ਦੀ ਫੁਟੇਜ ਹੋਵੇ ਤਾਂ 416-808-7400 ‘ਤੇ ਪੁਲਿਸ ਨਾਲ ਜਾਂ 416-222-8477 ‘ਤੇ ਅ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Exit mobile version