● On air now · ਟੀਵੀ ਪੰਜਾਬ

Punjabi News · Since 2013

Breaking

ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

ਡੈਸਕ- ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਮਾਰੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੁਝ ਹੀ ਦਿਨਾਂ ਦੇ ਵਿਚ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਹਾਦਸਾ 22 ਸਾਲਾ ਪੰਜਾਬੀ ਨੌਜਵਾਨ ਨਾਲ…


ਡੈਸਕ- ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਮਾਰੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੁਝ ਹੀ ਦਿਨਾਂ ਦੇ ਵਿਚ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਹਾਦਸਾ 22 ਸਾਲਾ ਪੰਜਾਬੀ ਨੌਜਵਾਨ ਨਾਲ ਵਾਪਰਿਆ ਜਿਸ ਦੀ ਸੜਕ ਹਾਦਸੇ ਵਿਚ ਮੌ.ਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਬਰੰਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ। ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜੀਪ ਚਾਲਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਇਹ ਵੀ ਖਬਰ ਹੈ ਕਿ ਦਿਲਪ੍ਰੀਤ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸਦਾ ਸੁਪਨਾ ਸੀ ਕਿ ਪੜ੍ਹ ਲਿਖ ਕੇ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰੇਗਾ ਤੇ ਖੁਦ ਵੀ ਵਿਦੇਸ਼ ਵਿਚ ਜਾ ਕੇ ਸੈਟਲ ਹੋਵੇਗਾ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਦਿਲਪ੍ਰੀਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ।


Filed under