● On air now · ਟੀਵੀ ਪੰਜਾਬ

Punjabi News · Since 2013

Breaking

ਕੈਨੇਡਾ ਦੇ ਪਾਸਪੋਰਟ ਤੇ ਨਾਗਰਿਕਤਾ ਨੂੰ ਲੈ ਕੇ ਛਿੜੀ ਬਹਿਸ! CANADA NEWS

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਕੈਨੇਡੀਅਨ ਆਰਥਿਕਤਾ ਵਿੱਚ ਮਈ ਮਹੀਨੇ ਦੌਰਾਨ ਇੱਕ ਵੱਡਾ ਅਤੇ ਹੈਰਾਨੀਜਨਕ ਬਦਲਾਅ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਪਿਛਲੇ ਮਹੀਨੇ 88,000 ਨਵੀਆਂ ਨੌਕਰੀਆਂ ਦਾ ਵਾਧਾ ਹੋਇਆ ਹੈ। ਇਸ ਵੱਡੀ ਰਾਹਤ ਨੇ ਸਾਲ ਦੀ ਸ਼ੁਰੂਆਤ…



ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਕੈਨੇਡੀਅਨ ਆਰਥਿਕਤਾ ਵਿੱਚ ਮਈ ਮਹੀਨੇ ਦੌਰਾਨ ਇੱਕ ਵੱਡਾ ਅਤੇ ਹੈਰਾਨੀਜਨਕ ਬਦਲਾਅ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਪਿਛਲੇ ਮਹੀਨੇ 88,000 ਨਵੀਆਂ ਨੌਕਰੀਆਂ ਦਾ ਵਾਧਾ ਹੋਇਆ ਹੈ। ਇਸ ਵੱਡੀ ਰਾਹਤ ਨੇ ਸਾਲ ਦੀ ਸ਼ੁਰੂਆਤ ਤੋਂ ਰੁਜ਼ਗਾਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਦੇ ਅਸਰ ਨੂੰ ਕਾਫੀ ਹੱਦ ਤੱਕ ਘੱਟ ਕਰ ਦਿੱਤਾ ਹੈ। ਇਸ ਸੁਧਾਰ ਦੇ ਨਾਲ ਹੀ ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਵੀ ਹੇਠਾਂ ਆਈ ਹੈ। ਏਜੰਸੀ ਮੁਤਾਬਕ ਹੁਣ ਬੇਰੁਜ਼ਗਾਰੀ ਦਰ ਘਟ ਕੇ 6.6 ਫੀਸਦੀ ਰਹਿ ਗਈ ਹੈ, ਜੋ ਕਿ ਅਪ੍ਰੈਲ ਮਹੀਨੇ ਵਿੱਚ 6.9 ਫੀਸਦੀ ਦਰਜ ਕੀਤੀ ਗਈ ਸੀ।

ਕੈਨੇਡਾ ਦੇ ਸੂਬੇ ਅਲਬਰਟਾ ਨੂੰ ਇੱਕ ਵੱਖਰਾ ਦੇਸ਼ ਬਣਾਉਣ ਦੀ ਮੰਗ ਸਬੰਧੀ 19 ਅਕਤੂਬਰ ਨੂੰ ਹੋਣ ਵਾਲੇ ਰੈਫਰੈਂਡਮ ਤੋਂ ਪਹਿਲਾਂ ਨਾਗਰਿਕਤਾ ਅਤੇ ਪਾਸਪੋਰਟ ਦਾ ਮੁੱਦਾ ਕਾਫ਼ੀ ਭੱਖ ਗਿਆ ਹੈ। ਵੱਖਵਾਦੀ ਨੇਤਾਵਾਂ ਅਤੇ ਸੰਗਠਨਾਂ ਦਾ ਦਾਅਵਾ ਹੈ ਕਿ ਕੈਨੇਡਾ ਤੋਂ ਵੱਖ ਹੋਣ ਤੋਂ ਬਾਅਦ ਵੀ ਇੱਥੋਂ ਦੇ ਲੋਕਾਂ ਕੋਲ ਕੈਨੇਡੀਅਨ ਪਾਸਪੋਰਟ ਰਹੇਗਾ, ਪਰ ਸੰਵਿਧਾਨਕ ਮਾਹਰਾਂ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਅਲਬਰਟਾ ਨੂੰ ਵੱਖਰਾ ਦੇਸ਼ ਬਣਾਉਣ ਦੀ ਵਕਾਲਤ ਕਰਨ ਵਾਲੇ ਪ੍ਰਮੁੱਖ ਗਰੁੱਪ ‘ਅਲਬਰਟਾ ਪ੍ਰਾਸਪੈਰਿਟੀ ਪ੍ਰੋਜੈਕਟ’ ਨੇ ਆਪਣੀ ਵੈੱਬਸਾਈਟ ‘ਤੇ ਦਾਅਵਾ ਕੀਤਾ ਹੈ ਕਿ ਜਦੋਂ ਤੱਕ ਕਾਨੂੰਨ ਨਹੀਂ ਬਦਲਦੇ, ਆਜ਼ਾਦ ਅਲਬਰਟਾ ਦੇ ਨਾਗਰਿਕਾਂ ਕੋਲ ਕੈਨੇਡੀਅਨ ਨਾਗਰਿਕਤਾ ਅਤੇ ਪਾਸਪੋਰਟ ਦੋਵੇਂ ਮੌਜੂਦ ਰਹਿਣਗੇ।

ਕੈਨੇਡਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸੈਂਟਰਾਂ ਦਾ ਉਦਯੋਗ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਵੱਖ-ਵੱਖ ਸੰਗਠਨਾਂ ਅਤੇ ਸਥਾਨਕ ਲੋਕਾਂ ਵੱਲੋਂ ਕੀਤੇ ਜਾ ਰਹੇ ਤਿੱਖੇ ਵਿਰੋਧ ਦੇ ਬਾਵਜੂਦ, ਅਲਬਰਟਾ ਸੂਬਾ ਇਸ ਤਕਨੀਕੀ ਕ੍ਰਾਂਤੀ ਦੇ ਇੱਕ ਵੱਡੇ ਕੇਂਦਰ ਵਜੋਂ ਉੱਭਰ ਰਿਹਾ ਹੈ। ਵੱਡੀਆਂ ਤਕਨੀਕੀ ਕੰਪਨੀਆਂ ਇਸ ਖੇਤਰ ਵਿੱਚ ਅਰਬਾਂ ਡਾਲਰ ਦਾ ਨਿਵੇਸ਼ ਕਰ ਰਹੀਆਂ ਹਨ। ਡਾਟਾ ਸੈਂਟਰਾਂ ਦੇ ਨਿਰਮਾਣ ਲਈ ਅਲਬਰਟਾ ਕੰਪਨੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਡਾਟਾ ਸੈਂਟਰਾਂ ਅਤੇ ਏ ਆਈ ਪ੍ਰੋਸੈਸਿੰਗ ਲਈ ਬਹੁਤ ਵੱਡੀ ਮਾਤਰਾ ਵਿੱਚ ਊਰਜਾ ਦੀ ਲੋੜ ਹੁੰਦੀ ਹੈ, ਜੋ ਅਲਬਰਟਾ ਵਿੱਚ ਆਸਾਨੀ ਨਾਲ ਉਪਲਬਧ ਹੈ। ਅਲਬਰਟਾ ਦਾ ਕੁਦਰਤੀ ਠੰਢਾ ਮੌਸਮ ਸਰਵਰਾਂ ਨੂੰ ਠੰਢਾ ਰੱਖਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਕੂਲਿੰਗ ‘ਤੇ ਹੋਣ ਵਾਲਾ ਖ਼ਰਚਾ ਘਟਦਾ ਹੈ।

ਹੈਲਟਨ ਰੀਜਨਲ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਤੋਂ ਬਾਅਦ ਗੱਡੀਆਂ ਚੋਰੀ ਕਰਨ ਵਾਲੇ ਦੋ ਵੱਡੇ ਸੰਗਠਿਤ ਗੈਂਗਾਂ ਦਾ ਭਾਂਡਾ ਫੋੜਿਆ ਹੈ। ਇਸ ਕਾਰਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦਰਜਨਾਂ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਪਹਿਲੇ ਮਾਮਲੇ ‘ਚ ਓਕਵਿਲ ਦੇ ਹੋਟਲਾਂ ਵਿੱਚ ਗੱਡੀਆਂ ਦੀ ਚੋਰੀ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕੀਤੀ ਗਈ ਸੀ। 27 ਮਈ ਨੂੰ ਪੁਲਿਸ ਨੇ ਇੱਕ ਹੋਟਲ ਦੀ ਪਾਰਕਿੰਗ ਵਿੱਚੋਂ ਗੱਡੀ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਦੋ ਸ਼ੱਕੀ ਨੌਜਵਾਨਾਂ ਨੂੰ ਮੌਕੇ ‘ਤੇ ਦਬੋਚ ਲਿਆ। ਮੁਲਜ਼ਮ ਜਿਸ ਡੌਜ ਡੁਰੈਂਗੋ ਗੱਡੀ ਵਿੱਚ ਆਏ ਸਨ, ਉਹ ਵੀ ਚੋਰੀ ਦੀ ਨਿਕਲੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਰੈਂਪਟਨ ਦੇ 21 ਸਾਲਾ ਜੋਬਨਪ੍ਰੀਤ ਸਿੰਘ ਅਤੇ 26 ਸਾਲਾ ਆਤਿਸ਼ ਸਿੰਘ ਵਜੋਂ ਹੋਈ ਹੈ।

ਹੋਰ ਜਾਣਕਾਰੀ ਲਈ **TV Punjab** ਨਾਲ ਜੁੜੇ ਰਹੋ।


Filed under