ਡੈਸਕ- ਪੰਜਾਬ ਪੁਲਿਸ ਦੇ ਸਿਪਾਹੀ ਗੁਰਪ੍ਰੀਤ ਸਿੰਘ ਨੇ ਕੈਨੇਡਾ ਦੇ ਵਿਨੀਪੈਗ ਵਿੱਚ ਹੋਈਆਂ ਵਿਸ਼ਵ ਪੁਲਿਸ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਗੁਰਪ੍ਰੀਤ ਸਿੰਘ ਦੀ ਇਸ ਜਿੱਤ ਨਾਲ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਉਸ ਨੇ ਵਿਦੇਸ਼ ‘ਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੇ ਵਸਨੀਕ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ 100 ਮੀਟਰ ਦੌੜ ਵਿੱਚ ਭਾਗ ਲਿਆ, ਜਿਸ ਵਿੱਚ ਉਹ ਦੂਜੇ ਸਥਾਨ ’ਤੇ ਰਿਹਾ।
ਇਸ ਪ੍ਰਾਪਤੀ ਤੋਂ ਬਾਅਦ ਜਵਾਨ ਗੁਰਪ੍ਰੀਤ ਸਿੰਘ ਦੀ ਫੋਟੋ ਹੁਸ਼ਿਆਰਪੁਰ ਪੁਲਿਸ ਦੇ ਅਧਿਕਾਰਤ ਪੇਜ ‘ਤੇ ਅਪਲੋਡ ਕਰਕੇ ਵਧਾਈ ਦਿੱਤੀ। ਦੱਸ ਦੇਈਏ ਕਿ ਇਨ੍ਹਾਂ ਖੇਡਾਂ ਵਿੱਚ 70 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ ਗੁਰਪ੍ਰੀਤ ਦੇ ਪਿਤਾ ਮਾਸਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ।
ਗੁਰਪ੍ਰੀਤ ਕੈਨੇਡਾ ‘ਚ ਚੱਲ ਰਹੀਆਂ ਏਸ਼ੀਅਨ ਖੇਡਾਂ ‘ਚ ਪੰਜਾਬ ਪੁਲਿਸ ਲਈ ਖੇਡਣ ਗਿਆ ਸੀ, ਜਿਸ ‘ਚ ਪੁੱਤਰ ਨੇ 100 ਮੀਟਰ ਦੌੜ ‘ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਦਾ ਸ਼ੁਰੂ ਤੋਂ ਹੀ ਖੇਡਾਂ ਵੱਲ ਬਹੁਤ ਝੁਕਾਅ ਰਿਹਾ ਹੈ। ਉਹ ਯੂਨੀਵਰਸਿਟੀ ਅਤੇ ਪੰਜਾਬ ਵਿੱਚ ਖੇਡ ਮੁਕਾਬਲਿਆਂ ਵਿੱਚ ਵੀ ਟਾਪਰ ਰਿਹਾ ਹੈ।
ਗੁਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਹ ਓਲੰਪਿਕ ਖੇਡਾਂ ਜਿੱਤ ਕੇ ਭਾਰਤ ਅਤੇ ਪੰਜਾਬ ਪੁਲਿਸ ਦਾ ਨਾਂ ਰੌਸ਼ਨ ਕਰਨਾ ਚਾਹੁੰਦਾ ਸੀ। ਗੁਰਪ੍ਰੀਤ ਸਿੰਘ ਨੇ ਵਿਸ਼ਵ ਪੁਲਿਸ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਦਾ ਸਿਹਰਾ ਡੀਜੀਪੀ ਪੰਜਾਬ, ਖੇਡ ਨੂੰ ਉਤਸ਼ਾਹਿਤ ਕਰਨ ਵਾਲੇ ਸਮੁੱਚੇ ਪੁਲਿਸ ਵਿਭਾਗ ਅਤੇ ਗੁਰਪ੍ਰੀਤ ਦੇ ਅਣਥੱਕ ਯਤਨਾਂ ਨੂੰ ਜਾਂਦਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਬੇਟੇ ਦੀ ਇਸ ਪ੍ਰਾਪਤੀ ਤੋਂ ਬਹੁਤ ਖੁਸ਼ ਹੈ।