ਕੈਨੇਡਾ ਨੇ 42 ਡਿਪਲੋਮੈਂਟਾਂ ਨੂੰ ਭਰਤ ਤੋਂ ਹਟਾਇਆ, ਮੋਦੀ ਸਰਕਾਰ ਨੇ ਦਿੱਤਾ ਸੀ ਅਲਟੀਮੇਟਮ

ਡੈਸਕ- ਤਣਾਅ ਦਰਮਿਆਨ ਕੈਨੇਡਾ ਨੇ ਭਾਰਤ ਤੋਂ 41 ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਵੀਰਵਾਰ ਨੂੰ ਇਸ ਦਾ ਐਲਾਨ ਕੀਤਾ। ਜੋਲੀ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟਾਂ ਤੋਂ ਉਨ੍ਹਾਂ ਦੀ ਛੋਟ ਖੋਹੇ ਜਾਣ ਦਾ ਖ਼ਤਰਾ ਹੈ। ਤੁਹਾਨੂੰ ਦੱਸ ਦੇਈਏ ਕਿ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ ਅਤੇ ਉਦੋਂ ਤੋਂ ਹੀ ਦੋਵਾਂ ਦੇਸ਼ਾਂ ਵਿੱਚ ਤਣਾਅ ਬਣਿਆ ਹੋਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੀਐਮ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਕਾਫੀ ਵੱਧ ਗਿਆ ਸੀ। ਇਸ ਤੋਂ ਬਾਅਦ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਅਲਟੀਮੇਟਮ ਦਿੱਤਾ ਹੈ। ਇਸ ਦੇ ਲਈ ਭਾਰਤ ਸਰਕਾਰ ਨੇ ਉਨ੍ਹਾਂ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਹਾਲਾਂਕਿ ਕੈਨੇਡਾ ਇਹ ਕੰਮ ਨਿਰਧਾਰਤ ਸਮੇਂ ਵਿੱਚ ਨਹੀਂ ਕਰ ਰਿਹਾ ਹੈ। ਹੁਣ ਤੱਕ ਕੈਨੇਡੀਅਨ ਵਿਦੇਸ਼ ਮੰਤਰੀ ਭਾਰਤ ਤੋਂ 41 ਡਿਪਲੋਮੈਟਾਂ ਨੂੰ ਕੱਢਣ ਦਾ ਐਲਾਨ ਕਰ ਚੁੱਕੇ ਹਨ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟ ਰਹਿੰਦੇ ਹਨ। ਇਨ੍ਹਾਂ ਵਿੱਚੋਂ 41 ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬਾਕੀ 21 ਕੈਨੇਡੀਅਨ ਡਿਪਲੋਮੈਟ ਭਾਰਤ ਵਿੱਚ ਹੀ ਰਹਿਣਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਭਾਰਤ ‘ਚ ਕਈ ਕੈਨੇਡੀਅਨ ਡਿਪਲੋਮੈਟ ਹਨ ਜੋ ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦਿੰਦੇ ਹਨ, ਇਸ ਲਈ ਉਨ੍ਹਾਂ ਨੂੰ ਜਲਦ ਤੋਂ ਜਲਦ ਦੇਸ਼ ਛੱਡਣ ਲਈ ਕਿਹਾ ਗਿਆ ਹੈ।