ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਬਾਇਡਨ ਪ੍ਰਸ਼ਾਸਨ ਦੇ ਦੀਵਾਲੀ ਦੇ ਜਸ਼ਨ ’ਚ ਸ਼ਾਮਿਲ ਹੋਣ ਦੇ ਸੱਦੇ ਨੂੰ ਠੁਕਰਾਇਆ

Ottawa- ਕੈਨੇਡੀਅਨ ਕਵਿੱਤਰੀ ਰੂਪੀ ਕੌਰ ਦਾ ਕਹਿਣਾ ਹੈ ਕਿ ਉਸਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੇ ਪ੍ਰਸ਼ਾਸਨ ਵਲੋਂ ਦਿੱਤੇ ਗਏ ਸੱਦੇ ਨੂੰ ਠੁਕਰਾ ਦਿੱਤਾ ਹੈ, ਕਿਉਂਕਿ ਉਹ ਇਜ਼ਰਾਈਲ-ਗਾਜ਼ਾ ਯੁੱਧ ’ਤੇ ਅਮਰੀਕੀ ਸਰਕਾਰ ਦੀ ਪ੍ਰਤੀਕਿਰਿਆ ਦਾ ਵਿਰੋਧ ਕਰਦੀ ਹੈ।
ਕੌਰ ਨੇ ਇਕ ਇੰਸਟਾਗ੍ਰਾਮ ਪੋਸਟ ’ਚ ਦੱਸਿਆ ਕਿ ਪ੍ਰਸ਼ਾਸਨ ਨੇ ਉਸ ਨੂੰ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਦੀਵਾਲੀ ਦੇ ਜਸ਼ਨ ਲਈ ਸੱਦਾ ਦਿੱਤਾ ਹੈ। ਉਸ ਨੇ ਲਿਖਿਆ ਕਿ ਉਹ ਇਸ ’ਚ ਸ਼ਾਮਿਲ ਨਹੀਂ ਹੋਵੇਗੀ, ਕਿਉਂਕਿ ਅਮਰੀਕੀ ਸਰਕਾਰ ਗਾਜ਼ਾ ’ਤੇ ਇਜ਼ਰਾਈਲ ਦੀ ਬੰਬਾਰੀ ਲਈ ਫੰਡਿੰਗ ਕਰ ਰਹੀ ਹੈ। ਕੌਰ ਦਾ ਕਹਿਣਾ ਹੈ ਕਿ ਉਹ ਇੱਕ ਅਜਿਹੀ ਸੰਸਥਾ ਦਾ ਸੱਦਾ ਸਵੀਕਾਰ ਨਹੀਂ ਕਰ ਸਕਦੀ, ਜਿਹੜੇ ਜਿਹੜੇ ਫਸੇ ਹੋਏ ਨਾਗਰਿਕਾਂ ਦੀ ਆਬਾਦੀ ਦੀ ਸਮੂਹਿਕ ਸਜ਼ਾ ਦਾ ਸਮਰਥਨ ਕਰਦੀ ਹੈ।
ਹਮਾਸ ਵਲੋਂ ਚਲਾਏ ਜਾ ਰਹੇ ਸਿਹਤ ਮੰਤਰਾਲੇ ਦੇ ਅਨੁਸਾਰ ਗਾਜ਼ਾ ’ਚ ਇਜ਼ਰਾਈਲ ਦੇ ਫੌਜੀ ਹਮਲੇ ’ਚ 10,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ। ਫਲਸਤੀਨੀ ਅੱਤਵਾਦੀ ਸਮੂਹ ਹਮਾਸ ਵਲੋਂ ਪਿਛਲੇ ਮਹੀਨੇ ਇਜ਼ਰਾਈਲ ’ਤੇ ਹਮਲਾ ਕਰਨ ਤੋਂ ਬਾਅਦ ਲੜਾਈ ਸ਼ੁਰੂ ਹੋ ਗਈ ਸੀ, ਜਿਸ ਕਾਰਨ 1,400 ਤੋਂ ਵੱਧ ਲੋਕ ਮਾਰੇ ਗਏ ਸਨ।