● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਨੂੰ ਕੈਪਟਨ ਦੀ ਗੱਦਾਰੀ ਤੋਂ ਖ਼ਤਰਾ : ਰੰਧਾਵਾ

ਚੰਡੀਗੜ੍ਹ : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਨੂੰ ਨਾ ਤਾਂ ਪਾਕਿਸਤਾਨ ਤੋਂ ਖਤਰਾ ਹੈ ਅਤੇ ਨਾ ਹੀ ਚੀਨ ਤੋਂ, ਪੰਜਾਬ ਨੂੰ ਕੈਪਟਨ ਦੀ ਗੱਦਾਰੀ ਤੋਂ ਖ਼ਤਰਾ ਹੈ। ਸੁਖਜਿੰਦਰ ਸਿੰਘ…


ਚੰਡੀਗੜ੍ਹ : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਨੂੰ ਨਾ ਤਾਂ ਪਾਕਿਸਤਾਨ ਤੋਂ ਖਤਰਾ ਹੈ ਅਤੇ ਨਾ ਹੀ ਚੀਨ ਤੋਂ, ਪੰਜਾਬ ਨੂੰ ਕੈਪਟਨ ਦੀ ਗੱਦਾਰੀ ਤੋਂ ਖ਼ਤਰਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਨੇ ਬੇਇੱਜ਼ਤ ਕਰ ਕੇ ਕੱਢਿਆ ਸੀ ਅਤੇ ਉਸ ਵੇਲੇ ਕਾਂਗਰਸ ਨੇ ਉਨ੍ਹਾਂ ਦੀ ਬਾਂਹ ਫੜੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਕਾਂਗਰਸ ਪਾਰਟੀ ਦੀ ਪਿੱਠ ਪਿੱਛੇ ਛੁਰਾ ਮਾਰਨ ਵਰਗਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਨਵੀਂ ਪਾਰਟੀ ਬਣਾਉਣ ਦੀ ਗੱਲ ਕੀਤੀ ਗਈ ਹੈ ਉਸ ਤੋਂ ਦੁੱਖ ਹੋਇਆ ਹੈ।

ਟੀਵੀ ਪੰਜਾਬ ਬਿਊਰੋ


Filed under