● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ

ਡੈਸਕ- ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਫਿਰ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸਾਸ਼ਨ ਨੇ ਲੋਕਾਂ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਚ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ…


ਡੈਸਕ- ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਫਿਰ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸਾਸ਼ਨ ਨੇ ਲੋਕਾਂ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਚ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਪ੍ਰਸਾਸ਼ਨ ਨੇ ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਹੋਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।


Filed under