82 ਸਾਲ ਦੀ ਉਮਰ ‘ਚ ਚੰਦਰ ਮੋਹਨ ਦਾ ਦਿਹਾਂਤ, ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਚੱਲ ਰਿਹਾ ਸੀ ਇਲਾਜ, ਦੱਖਣੀ ਇੰਡਸਟਰੀ ‘ਚ ਸੋਗ ਦੀ ਲਹਿਰ

ਮੁੰਬਈ: ਦੱਖਣ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਭਿਨੇਤਾ ਅਤੇ ਕਾਮੇਡੀਅਨ ਮੱਲਮਪੱਲੀ ਚੰਦਰ ਮੋਹਨ ਦਾ ਅੱਜ ਦੇਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਉਨ੍ਹਾਂ ਨੇ ਅੱਜ ਸਵੇਰੇ 9.45 ਵਜੇ ਹੈਦਰਾਬਾਦ ਦੇ ਜੁਬਲੀ ਹਿਲਜ਼ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਚੰਦਰ ਮੋਹਨ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਨੂੰ ਤਾਮਿਲਨਾਡੂ ਦੇ ਸਰਵਉੱਚ ਸਨਮਾਨ ਸਮੇਤ ਕਈ ਪੁਰਸਕਾਰ ਮਿਲੇ ਸਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1966 ‘ਚ ਫਿਲਮ ‘ਰੰਗੁਲਾ ਰਤਨਮ’ ਨਾਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਨੇ ਸ਼੍ਰੀਦੇਵੀ, ਜਯਾਪ੍ਰਦਾ, ਜਯਾਸੁਧਾ ਵਰਗੀਆਂ ਅਭਿਨੇਤਰੀਆਂ ਨਾਲ ਵੀ ਕੰਮ ਕੀਤਾ।