ਅਗਲੇ ਹਫਤੇ ਬਦਲੇਗਾ ਮੌਸਮ, ਬਿਮਾਰੀਆਂ ਤੋਂ ਵੀ ਮਿਲੇਗੀ ਰਾਹਤ

ਜਲੰਧਰ- ਖਾਂਸੀ-ਜ਼ੁਕਾਮ ਅਤੇ ਵਾਇਰਲ ਬੁਖਾਰ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਭਰੀ ਖਬਰ ਹੈ ।ਅਗਲੇ ਹਫਤੇ ਤੋਂ ਪੰਜਾਬ ਦੇ ਮੌਸਮ ਚ ਸੁਧਾਰ ਹੋਣ ਜਾ ਰਿਹਾ ਹੈ । ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਦੂਸ਼ਣ ਦੀ ਲਪੇਟ ਵਿੱਚ ਹਨ। ਸਵੇਰੇ-ਸ਼ਾਮ ਧੂੰਏਂ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਲਈ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਗਈਆਂ ਹਨ। ਮੌਸਮ ਵਿਭਾਗ ਅਨੁਸਾਰ 2 ਨਵੰਬਰ ਤਕ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ। 3 ਨਵੰਬਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਬਦਲ ਜਾਵੇਗਾ।

ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਇਹ ਸੰਭਾਵਨਾ ਜ਼ਿਆਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਨੇ ਦੱਸਿਆ ਕਿ ਅਗਲੇ ਹਫ਼ਤੇ ਪੰਜਾਬ ਵਿੱਚ ਅਸਮਾਨ ਤੋਂ ਰਾਹਤ ਮਿਲ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਨੂੰ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ।