Site icon TV Punjab | Punjabi News Channel

ਚੰਨੀ ਸਰਕਾਰ ਦੱਸੇ ਕਿ ਬੇਅਦਬੀ ਅਤੇ ਨਸ਼ੇ ਨੂੰ ਲੈ ਕੇ ਕੀ ਕਦਮ ਚੁੱਕੇ : ਸਿੱਧੂ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਕਿਸੇ ਪਾਪ ਦਾ ਭਾਗੀਦਾਰ ਨਹੀਂ ਹੈ। ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਨਵਾਂ ਅਟਾਰਨੀ ਜਨਰਲ ਨਿਯੁਕਤ ਕੀਤਾ ਜਾਵੇਗਾ ਤਾਂ ਮੈਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਵਾਂਗਾ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਦੇ ਦੋ ਰਸਤੇ ਹਨ, ਇਕ ਤਾਂ ਲੌਲੀਪੌਪ ਦੇ ਕੇ ਦੂਜਾ ਪੰਜਾਬ ਦੀ ਤਕਦੀਰ ਬਦਲ ਕੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਤਕਦੀਰ ਬਦਲਣ ਵਿਚ ਯਕੀਨ ਰੱਖਦੇ ਹਨ। ਪ੍ਰੈਸ ਕਾਨਫਰੰਸ ਵਿਚ ਆਪਣੀ ਹੀ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦੋ ਮੁੱਦਿਆਂ ਨੂੰ ਲੈ ਕੇ ਪੁਰਾਣਾ ਸੀ.ਐੱਮ ਲਾਹਿਆ ਸੀ ਅਤੇ ਨਵਾਂ ਲਾਇਆ ਸੀ। ਇਕ ਮੁੱਦਾ ਬੇਅਦਬੀ ਦਾ ਅਤੇ ਦੂਜਾ ਡਰੱਗ ਰੈਕੇਟ ਦਾ ਸੀ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੱਸੇ ਕਿ ਬੇਅਦਬੀ ਅਤੇ ਨਸ਼ੇ ਨੂੰ ਲੈ ਕੇ ਕੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਜਵਾਬ ਦਵੇ ਕੀ ਕੀਤਾ ਹੈ। ਪ੍ਰੈਸ ਵਾਰਤਾ ਦੌਰਾਨ ਉਨ੍ਹਾਂ ਜਿਥੇ ਡੀ.ਜੀ.ਪੀ. ਅਤੇ ਏ. ਜੀ. ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ।

ਉੱਥੇ ਹੀ ਕਿਹਾ ਕਿ ਡੀ.ਜੀ.ਪੀ. ਅਤੇ ਏ. ਜੀ.ਦੇ ਹਟਣ ‘ਤੇ ਹੀ ਵਰਕਰਾਂ ਦੀ ਮਾਯੂਸੀ ਹਟੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਸ ਦੀ ਕਿਸੇ ਦੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ।

ਟੀਵੀ ਪੰਜਾਬ ਬਿਊਰੋ

Exit mobile version