ਚੰਡੀਗੜ੍ਹ- ਜਲੰਧਰ ਜ਼ਿਮਣੀ ਚੋਣ ਚ ਬਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਇੰਦਰ ਇਕਬਾਲ ਦੇ ਪਿਤਾ ਸਾਬਕਾ ਸਪੀਕਰ ਚਰਨਜੀਤ ਅਟਵਾਲ ਨੇ ਅਕਾਲੀ ਦਲ ਨੂੰ ਅਲਵੀਦਾ ਆਖ ਦਿੱਤਾ ਹੈ । ਅਟਵਾਲ ਨੇ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਪੁੱਤਰ ਇੰਦਰਾ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਸੀ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਟਿਕਟ ਦਿੱਤੀ।
ਜਲੰਧਰ ਜ਼ਿਮਣੀ ਚੋਣ ‘ਚ ਅਕਾਲੀ ਦਲ ਨੂੰ ਝਟਕਾ, ਚਰਨਜੀਤ ਅਟਵਾਲ ਨੇ ਛੱਡੀ ਪਾਰਟੀ
