ਡੈਸਕ- ਚੰਡੀਗੜ੍ਹ ਦੇ ਸੈਕਟਰ 10 ਚ 11 ਸਤੰਬਰ ਨੂੰ ਗ੍ਰੇਨੇਡ ਧਮਾਕਾ ਕੀਤਾ ਗਿਆ ਸੀ। ਇਸ ਨੂੰ ਲੈ ਕੇ ਡੀਜੀਪੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾਂ ਹੋਰ ਕਿਹੜੇ ਮੁਲਜ਼ਮ ਇਸ ਚ ਸ਼ਾਮਲ ਸਨ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਡੀਜੀਪੀ ਮੁਤਾਬਕ ਮੁਲਜ਼ਮ ਨੇ ਇਸ ਮਾਮਲੇ ਚ ਆਪਣੀ ਭੂਮਿਕਾ ਨੂੰ ਸਵਿਕਾਰ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਉਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਲਿਖਿਆ ਹੈ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ।
ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮ ਹਨ। ਸ਼ੁਰੂਆਤੀ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ। ਪੰਜਾਬ ਪੁਲਿਸ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।