Site icon TV Punjab | Punjabi News Channel

ਚੰਡੀਗੜ੍ਹ ‘ਚ ਮੁੜ ਤੋਂ ਤਾਪਮਾਨ 40 ਤੋਂ ਪਾਰ, ਜਾਣੋ ਕਦੋਂ ਪੈ ਸਕਦਾ ਮੀਂਹ

ਡੈਸਕ- ਚੰਡੀਗੜ੍ਹ ਵਿੱਚ ਤਾਪਮਾਨ ਮੁੜ ਤੋਂ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਗਰਮੀ ਦੇ ਸੀਜ਼ਨ ਚ ਇਹ ਲਗਾਤਾਰ ਤੀਜ਼ੀ ਵਾਰ ਹੈ ਜਦੋਂ ਤਾਪਮਾਨ ਨੇ 40 ਡਿਗਰੀ ਸੈਲਸੀਅਸ ਤੋਂ ਪਾਰ ਕੀਤਾ ਹੈ । ਇਹੀ ਕਾਰਨ ਹੈ ਕਿ ਸ਼ਹਿਰ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਸ਼ਹਿਰ ਦਾ ਤਾਪਮਾਨ ਇਸ ਤਰ੍ਹਾਂ ਹੀ ਰਹੀ ਸਕਦਾ ਹੈ। ਵੈਸਟਰਨ ਡਿਸਟਰਬੈਂਸ 9 ਮਈ ਨੂੰ ਸਰਗਰਮ ਹੋਵੇਗਾ। ਜਿਸ ਕਾਰਨ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਮੌਸਮ ਸਾਫ਼ ਰਹੇਗਾ। ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ। ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਆਮ ਦੇ ਨੇੜੇ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਸਮੇਤ ਪਟਿਆਲਾ ਅਤੇ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉਪਰ ਪਹੁੰਚ ਗਿਆ ਹੈ। ਅੰਮ੍ਰਿਤਸਰ ਦਾ ਤਾਪਮਾਨ 40.2 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਪਟਿਆਲਾ 40.4 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਪਠਾਨਕੋਟ 40.0, ਬਠਿੰਡਾ 39.0, ਫ਼ਰੀਦਕੋਟ 38.2, ਗੁਰਦਾਸਪੁਰ 36, 39.5 ਡਿਗਰੀ ਦਰਜ ਕੀਤਾ ਗਿਆ , ਫਰੀਦਕੋਟ ਦਾ 40.1, ਫਿਰੋਜ਼ਪੁਰ ਦਾ 38.4, ਜਲੰਧਰ ਦਾ 38.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।

Exit mobile version