● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਚੀਮਾ ਦਾ ਵਿਅੰਗਮਈ ਤਨਜ਼

ਚੰਡੀਗੜ੍ਹ : ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵਿਅੰਗਮਈ ਤਨਜ਼ ਕਸਦਿਆਂ ਟਵੀਟ ਕਰਕੇ ਕਿਹਾ ਹੈ ਕਿ ਅੱਜ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ…


ਚੰਡੀਗੜ੍ਹ : ਕਾਂਗਰਸ ਦੇ ਰਾਜਸੀ ਘਟਨਾਕ੍ਰਮ ‘ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵਿਅੰਗਮਈ ਤਨਜ਼ ਕਸਦਿਆਂ ਟਵੀਟ ਕਰਕੇ ਕਿਹਾ ਹੈ ਕਿ ਅੱਜ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰਨ।

ਉੱਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ। ਤਾਜ਼ਾ ਸਥਿਤੀ ਮੌਕੇ ‘ਤੇ ਦੱਸ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਜਿਸ ਤਰਾਂ ਰਾਜਸੀ ਘਟਨਾਕ੍ਰਮ ਬਦਲ ਰਹੇ ਹਨ, ਇਸ ਤੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕ ਵੀ ਚਟਕਾਰੇ ਲਗਾ ਰਹੇ ਹਨ। ਸੋਸ਼ਲ ਮੀਡੀਆ ਦੇ ਵੱਖ -ਵੱਖ ਪਲੇਟਫਾਰਮਾਂ ‘ਤੇ ਕਾਂਗਰਸ ਦੀ ਖਿੱਲੀ ਉਡਾਈ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ


Filed under