● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਵੱਲੋਂ ਮਹਾਨ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲਣ ਦਾ ਸੱਦਾ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ। ਅੱਜ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਨੇ ਉਪ…


ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।

ਅੱਜ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ਵਿਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜਬੇ ਨੂੰ ਯਾਦ ਕੀਤਾ।

ਉਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ਼ ਅਦਾ ਕੀਤਾ।

ਟੀਵੀ ਪੰਜਾਬ ਬਿਊਰੋ


Filed under