ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਲਿਖਤੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਪਾਵਰਕੌਮ ਨੂੰ ਇਨ੍ਹਾਂ ਸਮਝੌਤਿਆਂ ਬਾਰੇ ਕਾਨੂੰਨੀ ਪੱਖ ਮਜ਼ਬੂਤ ਕਰਨ ਦੀ ਹਦਾਇਤ ਕਰਦਿਆਂ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ ਨੋਟਿਸ ਦੇਣ ਲਈ ਕਿਹਾ ਹੈ।

ਮੁੱਖ ਮੰਤਰੀ ਦੇ ਹੁਕਮਾਂ ’ਤੇ ਇਨ੍ਹਾਂ ਨੂੰ ਰੱਦ ਕਰਨ ਵਾਸਤੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਘੋਖ ਕਰਨ ਮਗਰੋਂ ਆਪਣੀ ਰਿਪੋਰਟ ਪਾਵਰਕੌਮ ਦੇ ਸੀਐੱਮਡੀ ਨੂੰ ਸੌਂਪ ਦਿੱਤੀ ਸੀ ਜੋ ਅੱਗੇ ਪ੍ਰਵਾਨਗੀ ਲਈ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਗਈ ਸੀ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਚੋਣਾਂ ਨੇੜੇ ਵੇਖ ਹੁਣ ਪੰਜਾਬ ਸਰਕਾਰ ਨੇ ਸਿਆਸੀ ਨਫੇ ਨੁਕਸਾਨ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ