ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਇਸ ਦੇ ਲਈ ਕੇਂਦਰ ਪਹਿਲਾਂ ਪਹਿਲ ਕਰੇ ਅਤੇ ਸੂਬਾ ਸਰਕਾਰ ਵੀ ਆਪਣਾ ਹਿੱਸਾ ਪਾਵੇਗੀ।

ਵਿਧਾਇਕ ਦੇ ਪੁੱਤਰ ਨੂੰ ਬਣਾਇਆ ਡਾਇਰੈਕਟਰ
ਚੰਡੀਗੜ੍ਹ : ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਜੌਲੀ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ।

ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਰੈਲੀ
ਮੁਹਾਲੀ : ਐੱਨ.ਆਰ.ਐੱਚ.ਐੱਮ. ਪੰਜਾਬ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਸਥਿਤ ਦੁਸਹਿਰਾ ਗਰਾਊਂਡ ਵਿਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਰੈਲੀ ‘ਚ ਮੁਲਾਜ਼ਮ ਦਾ ਸਮਰਥਨ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਪਹੁੰਚੇ।

ਵਿਧਾਇਕ ਨੇ ਰੱਖੇ ਨੀਂਹ ਪੱਥਰ
ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ‘ਚ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣ ਲਈ ਸਥਾਨਕ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਨੇ ਵੱਖ-ਵੱਖ ਪਿੰਡਾਂ ਨੂੰ ਜੋੜਦੇ ਕੱਚੇ ਰਸਤਿਆਂ ਤੇ ਨਵੀਆਂ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ।

ਮਾਣ-ਮੱਤਾ ਪੱਤਰਕਾਰ ਪੁਰਸਕਾਰ ਸਤਨਾਮ ਮਾਣਕ ਤੇ ਚਰਨਜੀਤ ਭੁੱਲਰ ਨੂੰ
ਜਲੰਧਰ : ਪੰਜਾਬੀ ਵਿਰਸਾ ਟਰੱਸਟ ਪਲਾਹੀ, ਫਗਵਾੜਾ ਵਲੋਂ ਸਾਲ 2021 ਦਾ ਮਾਣ-ਮੱਤਾ ਪੱਤਰਕਾਰ ਪੁਰਸਕਾਰ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ ਅਤੇ ਨੌਜਵਾਨ ਖੋਜ਼ੀ ਪੱਤਰਕਾਰ ਚਰਨਜੀਤ ਸਿੰਘ ਭੁੱਲਰ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬੀ ਵਿਰਸਾ ਟਰੱਸਟ ਦੇ ਪ੍ਰਧਾਨ ਪ੍ਰੋ: ਜਸਵੰਤ ਸਿੰਘ ਗੰਡਮ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਪੰਜਾਬੀ ਵਿਰਸਾ ਟਰੱਸਟ ਵੱਲੋਂ 2016 ਤੋਂ ਹਰ ਵਰ੍ਹੇ ਇਹ ਸਨਮਾਨ ਦਿੱਤਾ ਜਾਂਦਾ ਹੈ।

ਟੀਵੀ ਪੰਜਾਬ ਬਿਊਰੋ