ਚੀਨੀ ਕੰਪਨੀਆਂ ਨੇ ਭਾਰਤ ‘ਚ ਨਿਵੇਸ਼ ਕਰਨ ਤੋਂ ਬਣਾਈ ਦੂਰੀ

ਨਵੀਂ ਦਿੱਲੀ : ਭਾਰਤ ਅਤੇ ਚੀਨ ਦੇ ਸਬੰਧ ਪਿਛਲੇ ਕੁਝ ਸਾਲਾਂ ਤੋਂ ਠੀਕ ਨਹੀਂ ਚੱਲ ਰਹੇ ਹਨ। ਭਾਰਤ ਨਾਲ ਚੱਲ ਰਹੇ ਸਰਹੱਦੀ ਵਿਵਾਦ ਕਾਰਨ ਦੋਹਾਂ ਦੇਸ਼ਾਂ ਵਿਚਕਾਰ ਵਪਾਰ ਵੀ ਪ੍ਰਭਾਵਿਤ ਹੋਇਆ ਹੈ।

ਭਾਰਤ ਨੇ ਚੀਨ ਨੂੰ ਜਵਾਬ ਦੇਣ ਲਈ ਕਈ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਸੀ ਅਤੇ ਸਰਹੱਦੀ ਵਿਵਾਦ ਕਾਰਨ ਭਾਰਤੀਆਂ ਨੇ ਵੀ ਚੀਨੀ ਸਮਾਨ ਦਾ ਬਾਈਕਾਟ ਕੀਤਾ ਸੀ।

ਭਾਰਤ ਨਾਲ ਚੱਲ ਰਹੇ ਤਣਾਅ ਤੋਂ ਬਾਅਦ ਚੀਨੀ ਕੰਪਨੀਆਂ ਨੇ ਭਾਰਤ ‘ਚ ਨਿਵੇਸ਼ ਕਰਨ ਤੋਂ ਦੂਰੀ ਬਣਾ ਲਈ ਹੈ ਅਤੇ ਪਾਕਿਸਤਾਨ ਵੱਲ ਮੁੜਨਾ ਸ਼ੁਰੂ ਕਰ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ