● On air now · ਟੀਵੀ ਪੰਜਾਬ

Punjabi News · Since 2013

Breaking

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20…


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿਚ ਡਿੱਗ ਪਿਆ ਸੀ।

ਫੌਜੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਸਿਪਾਹੀ ਲਵਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਚ ਤਹਿਸੀਲ ਬਟਾਲਾ ਦੇ ਪਿੰਡ ਮਾੜੀ ਟਾਂਡਾ ਦੇ ਵਾਸੀ ਸਨ। ਉਨ੍ਹਾਂ ਦੇ ਪਿਤਾ ਜਸਵਿੰਦਰ ਸਿੰਘ ਸਾਬਕਾ ਸੂਬੇਦਾਰ ਹਨ, ਭਰਾ ਸਿਪਾਹੀ ਮਨਪ੍ਰੀਤ ਸਿੰਘ 10 ਸਿੱਖ ਵਿਚ ਸੇਵਾ ਨਿਭਾਅ ਰਿਹਾ ਹੈ।

ਟੀਵੀ ਪੰਜਾਬ ਬਿਊਰੋ


Filed under