ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਡਾ. ਗੁਰਪ੍ਰੀਤ ਵਲੋਂ ਕੱਲ੍ਹ ਜਿਸ ਅਕਾਊਂਟ ਤੋਂ ਵਿਆਹ ਦੀਆਂ ਫੋਟੋਆਂ ਲੋਡ ਕੀਤੀਆਂ ਗਈਆਂ ਸਨ । ਉਨ੍ਹਾਂ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਨਹੀਂ ਸੀ ।ਇਸ ਗੱਲ ਦੇ ਧਿਆਨ ਚ ਆੳੇਂਦਿਆਂ ਹੀ ਪੰਜਾਬ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਹੋਇਆਂ ਇਸ ਨੂੰ ਬੰਦ ਕਰਵਾ ਦਿੱਤਾ ਗਿਆ । ਕਿਸੇ ਸ਼ਰਾਰਤੀ ਨੇ ਮੁੱਖ ਮੰਤਰੀ ਦੀ ਪਤਨੀ ਦੇ ਨਾਂ ਦਾ ਫੇਕ ਅਕਾਊਂਟ ਬਣਾ ਦਿੱਤਾ ਸੀ ।ਬੀਤੇ ਦਿਨੀਂ ਜਦੋਂ ਵਿਆਹ ਦੀਆਂ ਰਸਮਾਂ ਸ਼ੁਰੂ ਹੋਈਆਂ ਤਾਂ ਗੁਰਪ੍ਰੀਤ ਕੌਰ ਨੇ ਟਵਿੱਟਰ ‘ਤੇ ਆਪਣੀ ਫੋਟੋ ਸਾਂਝੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਵਿਆਹ ਨਾਲ ਜੁੜੇ ਕਈ ਲੋਕਾਂ ਦੇ ਸੰਦੇਸ਼ ਨੂੰ ਰੀਟਵੀਟ ਕੀਤਾ।
ਦੱਸ ਦਈਏ ਕਿ ਗੁਰਪ੍ਰੀਤ ਕੌਰ ਦਾ ਵਿਆਹ ਬੀਤੇ ਦਿਨੀਂ ਭਗਵੰਤ ਮਾਨ ਨਾਲ ਸਿੱਖ ਪਰੰਪਰਾ (ਆਨੰਦ ਕਾਰਜ) ਅਨੁਸਾਰ ਹੋਇਆ ਸੀ। ਗੁਰਪ੍ਰੀਤ ਕੌਰ ਮੂਲ ਰੂਪ ਤੋਂ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੀ ਰਹਿਣ ਵਾਲੀ ਹਨ। ਵਿਆਹ ਸਮਾਗਮ ‘ਚ ਦੋਵਾਂ ਪਰਿਵਾਰਾਂ ਦੇ ਸੀਮਤ ਰਿਸ਼ਤੇਦਾਰਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਜੇ ਸਿੰਘ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ ਅਤੇ ਉੱਘੇ ਗੀਤਕਾਰ ਮਾਨ ਮਰਾੜਾਂਵਾਲਾ ਵੀ ਹਾਜ਼ਰ ਸਨ।