Site icon TV Punjab | Punjabi News Channel

ਮਾਨ ਸਰਕਾਰ ਦੇ ਪੂਰੇ ਹੋਏ 2 ਸਾਲ, ਸ਼ੁਕਰਾਨਾ ਕਰਨ ਗੁਰੂਘਰ ਪਹੁੰਚੇ CM

ਡੈਸਕ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2 ਸਾਲ ਦਾ ਸਮਾਂ ਹੋ ਗਿਆ ਹੈ। ਅੱਜ ਤੋਂ ਪੂਰੇ 2 ਸਾਲ ਪਹਿਲਾਂ ਭਗਵੰਤ ਸਿੰਘ ਮਾਨ ਨੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਿਲ ਕਰਨ ਤੋਂ ਬਾਅਦ ਉਹਨਾਂ ਦੀ ਪਾਰਟੀ ਸੱਤਾ ਵਿੱਚ ਆਈ ਸੀ। ਅੱਜ ਸਰਕਾਰ ਦੇ 2 ਸਾਲ ਦਾ ਕਾਰਜਕਾਲ ਪੂਰਾ ਹੋਣ ਮੌਕੇ ਮੁੱਖ ਮੰਤਰੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਤੇ ਜਿੱਤ ਪ੍ਰਾਪਤ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਦੇ ਧੂਰੀ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ। ਇਹ ਪਹਿਲੀ ਵਾਰ ਸੀ ਜਦੋਂ ਵਿਧਾਇਕ ਬਣ ਕੇ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ ਸਨ। ਕਿਉਂਕਿ ਇਸ ਤੋਂ ਪਹਿਲਾਂ ਉਹ 2 ਸਾਲ ਸੰਗਰੂਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਸਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਆਪਣੇ ਕਈ ਚੋਣ ਵਾਅਦਿਆਂ ਨੂੰ ਅਸਲੀਜ਼ਾਮਾ ਪਹਿਨਾਇਆ ਹੈ। ਜਿਨ੍ਹਾਂ ਵਿੱਚੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਆਮ ਆਦਮੀ ਕਲੀਨਕ, ਮੁਫ਼ਤ ਬਿਜਲੀ ਅਤੇ ਘਰ ਘਰ ਰਾਸ਼ਨ ਪਹੁੰਚਾਉਣਾ ਸ਼ਾਮਿਲ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਕਈ ਵਾਰ ਪੰਜਾਬ ਦੇ ਉਦਯੋਗਪਤੀਆਂ ਨਾਲ ਵੀ ਬੈਠਕਾਂ ਕਰ ਚੁੱਕੇ ਹਨ ਤਾਂ ਜੋ ਉਦਯੋਗ ਨੂੰ ਹੁਲਾਰਾ ਦਿੱਤਾ ਜਾ ਸਕੇ।

Exit mobile version