● On air now · ਟੀਵੀ ਪੰਜਾਬ

Punjabi News · Since 2013

Breaking

CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਪਹੁੰਚਣਗੇ ਜਲੰਧਰ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ

ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ. ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਪ ਸੁਪਰੀਮੋ ਕੇਜਰੀਵਾਲ ਅੱਜ…


ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ. ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਪ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨ ਦੇ ਦੌਰੇ ‘ਤੇ ਹਨ।

ਉਦਘਾਟਨ ਕਰਨ ਦੇ ਨਾਲ-ਨਾਲ ਦਿੱਲੀ ਸੀਐੱਮ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਨੂੰ ਲੈ ਕੇ ਵੀ ਚਰਚਾ ਕਰਨਗੇ ਜਿਸ ਦੇ ਬਾਅਦ ਕੇਜਰੀਵਾਲ ਵੱਡਾ ਫੇਰਬਦਲ ਕਰ ਸਕਦੇ ਹਨ। ਕੇਜਰੀਵਾਲ ਦੀ ਇਸ ਰੈਲੀ ਨੂੰ ਲੈ ਕੇ ਜ਼ਿਲ੍ਹੇ ਵਿਚ ਵੱਡਾ ਆਯੋਜਨ ਕੀਤਾ ਗਿਆ ਹੈ।

ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਵਿਚ ਮਿਲਣੀ ਸਮਾਰੋਹ ਵਿਚ ਹਿੱਸਾ ਲੈਣ ਦੇ ਨਾਲ-ਨਾਲ 3 ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕਰਨ ਵਾਲੇ ਹਨ। ਇਹ ਤਿੰਨ ਐਮੀਨੈਂਸ ਸਕੂਲ ਬਣ ਕੇ ਤਿਆਰ ਹਨ ਤੇ ਐਤਵਾਰ ਨੂੰ ਇਹ ਪੰਜਾਬ ਦੇ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ।


Filed under