● On air now · ਟੀਵੀ ਪੰਜਾਬ

Punjabi News · Since 2013

Breaking

ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ…


ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ-ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..।


Filed under