ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਮਰੀਜ਼ ਦੇ ਇਲਾਜ ਦਾ ਸਾਰਾ ਖਰਚ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਤੋਂ ਅੱਗੇ ਲੋਕਾਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਗੱਡੀਆਂ ਤੇ ਮੋਟਰਸਾਈਕਲ ਵਿੱਚ ‘First Aid’ ਦੀ ਕਿੱਟ ਜ਼ਰੂਰ ਰੱਖੋ।
ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ,ਮਾਨ ਸਰਕਾਰ ਨੇ ਕੀਤਾ ਐਲਾਨ
