● On air now · ਟੀਵੀ ਪੰਜਾਬ

Punjabi News · Since 2013

Breaking

ਅੱਜ ਫਰੀਦਕੋਟ ਦੌਰੇ ‘ਤੇ CM ਮਾਨ, 144 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦੇ ਸਕਦੇ ਹਨ। ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਤੇ ਨਾਲ ਹੀ 250…


ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦੇ ਸਕਦੇ ਹਨ। ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।

ਦੱਸ ਦੇਈਏ ਕਿ CM ਮਾਨ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਕਰਨਗੇ ਤੇ ਨਾਲ ਹੀ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ। ਸੀਐੱਮ ਮਾਨ ਫਰੀਦਕੋਟ ਵਿਚ 55.80 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 144.35 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਸਕਦਾ ਹੈ।


Filed under