Site icon TV Punjab | Punjabi News Channel

ਕਿਸਾਨਾਂ ਨੂੰ CM ਮਾਨ ਦਾ ਤੋਹਫਾ, ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ’

ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ। CM ਮਾਨ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਵਚਨਬਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਫਸਲ ਵੇਲੇ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਬਿਜਲੀ ਦਿੱਤੀ ਜਾਵੇ। ਤਾਂ ਜੋ ਸਮਾਂ ਬਰਬਾਦ ਨਾ ਹੋਵੇ। ਹੁਣ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਲੇ ਬਿਨਾਂ ਕਿਸੇ ਕੱਟ ਤੋਂ ਬਿਜਲੀ ਮਿਲੇਗੀ।

CM ਮਾਨ ਵੱਲੋਂ ਕਿਹਾ ਗਿਆ ਕਿ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਨ। ਅਸੀਂ ਪੰਜਾਬ ਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤਾ ਹੈ ਜਦੋਂ ਉਹ 2022 ਵਿਚ ਮੁੱਖ ਮੰਤਰੀ ਬਣੇ ਸੀ ਤਾਂ ਸਿਰਫ 21 ਫੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ ਤੇ ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ। ਜਿਸ ਤੋਂ ਬਾਅਦ ਪੰਜਾਬ ਦੇ ਲਗਭਗ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਸਰਕਾਰ ਨੂੰ 5 ਤੋਂ 6 ਹਜ਼ਾਰ ਕਰੋੜ ਦੀ ਬਚਤ ਹੋਵੇਗੀ। ਉਸ ਨਾਲ ਅਸੀਂ ਆਪਣੀਆਂ ਮਾਵਾਂ ਤੇ ਭੈਣਾਂ ਨੂੰ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਲਈ ਹੈ।

ਉਨ੍ਹਾਂ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਨਤੀ ਹੈ ਕਿ 33 ਫੀਸਦੀ 33 ਫ਼ੀਸਦੀ ਕਿਸਾਨਾਂ ਨੇ ਪੂਸਾ-44 ਜਿਸ ਨੂੰ ਤਿਆਰ ਹੋਣ ਵਿਚ 150 ਦਿਨ ਤੋਂ ਵੱਧ ਸਮਾਂ ਲੱਗਦਾ ਹੈ, ਦੀ ਬਜਾਏ ਪੀ.ਆਰ.-126, ਪੀ.ਆਰ.-127, ਪੀ.ਆਰ.-128 ਆਦਿ ਦੀ ਖੇਤੀ ਕੀਤੀ, ਜਿਸ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬਿਲੀਅਨ ਕਿਉਸਿਕ ਪਾਣੀ ਦੀ ਬੱਚਤ ਹੋਈ। ਨਾਲ ਹੀ ਉੁਨ੍ਹਾਂ ਕਿਹਾ ਕਿ ਪੰਜਾਬ ਵਿਚ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਸੀਂ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ ਹੈ।

Exit mobile version