Site icon TV Punjab | Punjabi News Channel

ਭਗਵੰਤ ਮਾਨ ਨੇ ਉਤਾਰੀ ਪਟਵਾਰੀਆਂ ਦੀ ਫੌਜ, ਨਵੀਂ ਭਰਤੀ ਦਾ ਵੀ ਐਲਾਨ

ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਪਟਵਾਰੀਆਂ ਨੂੰ ਲੈ ਕੇ ਕੋਈ ਵੱਡਾ ਐਲਾਨ ਕਰਨਗੇ । ਇਸੇ ਹੀ ਲੜੀ ‘ਚ ਉਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਅੰਡਰ ਟ੍ਰੇਨਿੰਗ 741 ਪਟਵਾਰੀਆਂ ਨੂੰ ਫੀਲਡ ‘ਚ ਲਿਆਂਦਾ ਜਾ ਰਿਹਾ ਹੈ। ਪਟਵਾਰੀਆਂ ਦੀ ਹੜਤਾਲ ਤੇ ਪੰਜਾਬ ਸਰਕਾਰ ਨੇ ਸਖਤ ਰਵਈਆ ਅਪਣਾਇਆ ਹੈ ਅਤੇ ਹੁਣ ਪਟਵਾਰੀਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨਨੇ ਦਾ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਟਵਾਰੀਆਂ ਦੀ 586 ਨਵੀਆਂ ਭਰਤੀਆਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਨਵ-ਨਿਯੁਕਤ 710 ਪਟਵਾਰੀਆਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਟ੍ਰੇਨਿੰਗ ਅਧੀਨ ਪਟਵਾਰੀਆਂ ਲਈ ਵੀ ਸਰਕਾਰ ਨੇ ਫੈਸਲਾ ਲੈ ਲਿਆ ਹੈ। ਜਿਸ ਮੁਤਾਬਕ 741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਫੀਲਡ ‘ਚ ਲਿਆ ਜਾਵੇਗਾ। ਇਸ ਦੇ ਨਾਲ ਹੀ ਠੇਕੇ ‘ਤੇ ਕੰਮ ਕਰ ਰਹੇ ਰਿਟਾਇਰਡ ਪਟਵਾਰੀਆਂ ਨੂੰ ਵਾਧੂ ਸਰਕਲਾਂ ਦਾ ਚਾਰਜ ਦਿੱਤਾ ਗਿਆ ਹੈ। ਜਿਸ ਮੁਤਾਬਕ 537 ਰਿਟਾਇਰਡ ਪਟਵਾਰੀਆਂ ਨੂੰ 2-2 ਸਰਕਲਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੈਟ੍ਰਿਕ ਰਾਹੀਂ ਲੱਗੇਗੀ।

Exit mobile version