ਰਿੰਕੂ ਤੇ ਸ਼ੀਤਲ ਅੰਗੁਰਾਲ ਦੇ BJP ‘ਚ ਸ਼ਾਮਲ ਹੋਣ ਮਗਰੋਂ CM ਮਾਨ ਦਾ ਬਿਆਨ, ਸ਼ਾਇਰਾਨਾ ਅੰਦਾਜ਼ ‘ਚ ਕੱਸਿਆ ਤੰਜ

ਡੈਸਕ- ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਵਿਚ ਦੋਵਾਂ ‘ਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ-‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਇਨ੍ਹਾਂ ਸਭ ਦੇ ਦਰਮਿਆਨ ਸੀਐੱਮ ਮਾਨ ਨੇ ਟਵੀਟ ਕਰਕੇ ਦੋਵਾਂ ‘ਤੇ ਨਿਸ਼ਾਨਾ ਸਾਧਿਆ ਹੈ।