Site icon TV Punjab | Punjabi News Channel

CM ਮਾਨ ਇਸ ਦਿਨ ਗੋਇੰਦਵਾਲ ਥਰਮਲ ਪਲਾਂਟ ਕਰਨਗੇ ਲੋਕਾਂ ਨੂੰ ਸਮਰਪਿਤ, ਪਹਿਲੀ ਵਾਰ ਕਿਸੇ ਸਰਕਾਰ ਨੇ ਕੀਤਾ ਅਜਿਹਾ

ਡੈਸਕ- ਪੰਜਾਬ ਵਿੱਚ ਗਰਮੀਆਂ ਵਿੱਚ ਬਿਜਲੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਹੁਣ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। 1080 ਕਰੋੜ ਰੁਪਏ ਵਿਚ ਖਰੀਦੇ ਇਸ ਪਲਾਂਟ ਦਾ ਪੈਸਾ ਇਸ ਦੇ ਕਰਜ਼ਦਾਰਾਂ ਦੇ ਖ਼ਾਤੇ ਪਾ ਦਿੱਤਾ ਗਿਆ ਹੈ। ਬਿਜਲੀ ਨਿਗਮ ਨੇ ਪਲਾਂਟ ਖਰੀਦਣ ਵਾਸਤੇ 1080 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।

ਹੁਣ 11 ਫਰਵਰੀ ਨੂੰ ਖਡੂਰ ਸਾਹਿਬ ਵਿਚ ਵੱਡੀ ਰੈਲੀ ਰੱਖੀ ਗਈ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੋਵੇ।

ਦੱਸ ਦੇਈਏ ਕਿ ਸਰਕਾਰ ਨੇ ਇਸ ਪਲਾਂਟ ਨੂੰ ਪਿਛਲੇ ਸਾਲ ਖਰੀਦਿਆ ਸੀ। 540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ ‘ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਬਿਜਲੀ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪਲਾਂਟ ਦੀ ਸੰਭਾਲ ਲਈ ਇੱਕ ਕਮੇਟੀ ਬਣਾਈ ਗਈ ਸੀ। ਸਰਕਾਰ ਵੱਲੋਂ ਥਰਮਲ ਪਲਾਂਟਾਂ ਸਬੰਧੀ ਬਣਾਈ ਗਈ ਕਮੇਟੀ ਵਿੱਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਵਰਕੌਮ ਨੇ ਪਲਾਂਟ ਲਈ ਸ਼੍ਰੀ ਗੁਰੂ ਰਾਮਦਾਸ ਥਰਮਲ ਪਲਾਂਟ ਲਿਮਟਿਡ ਨਾਂ ਦੀ ਕੰਪਨੀ ਰਜਿਸਟਰਡ ਕੀਤੀ ਸੀ।

Exit mobile version