Site icon TV Punjab | Punjabi News Channel

ਸੀ.ਐੱਮ ਮਾਨ ਨੇ ਕੇਂਦਰ ਦੀ ਜੈੱਡ ਪਲੱਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।

ਸੀਐਮ ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਤੇ ਦਿੱਲੀ ਵਿੱਚ ਦੋ ਸੁਰੱਖਿਆ ਘੇਰਿਆਂ ਕਾਰਨ ਦੋ ਕਮਾਂਡਾਂ ਦੀ ਸਮੱਸਿਆ ਹੋਵੇਗੀ। ਦੋ ਕਮਾਂਡਾਂ ਹੋਣ ਕਾਰਨ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਨੁਕਸਾਨ ਹੋ ਸਕਦਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਕੇਂਦਰ ਨੇ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।

Exit mobile version