ਕੈਪਟਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ, ਮੰਤਰੀਆਂ...

ਕੈਪਟਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ, ਮੰਤਰੀਆਂ ਨੂੰ ਹਿਦਾਇਤ ਜਾਰੀ

SHARE
ਅਮ੍ਰਿਤਸਰ: ਅੱਜ ਦੁਸ਼ਹਿਰੇ ਮੌਕੇ ਅਮ੍ਰਿਤਸਰ ਵਿਚ ਸਾਹਮਣੇ ਆਈ ਦਰਦਨਾਕ ਹਾਦਸੇ ਦੀਆਂ ਤਸਵੀਰਾਂ ਨੇ ਰੂਹ ਕੰਬਾ ਦਿੱਤੀ। ਸੂਬੇ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਤੁਰੰਤ ਮੌਕੇ ਤੇ ਪੁੱਜਣ ਦੀ ਹਿਦਾਇਤ ਦਿੱਤੀ ਹੈ। ਨਾਲ ਹੀ ਜ਼ਖਮੀਆਂ ਦੇ ਇਲਾਜ ਦਾ ਵੀ ਸਾਰਾ ਖਰਚਾ ਪੰਜਾਬ ਸਰਕਾਰ ਅਦਾ ਕਰੇਗੀ।
ਉਧਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਖਮੀਆਂ ਦੇ ਇਲਾਜ ਦਾ ਖਰਚ ਉਠਾਉਣ ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਮ੍ਰਿਤਸਰ ਦੇ ਧੋਬੀ ਘਾਟ ਦੇ ਜੌੜਾ ਫਾਟਕ ਨਜ਼ਦੀਕ ਦੁਸ਼ਹਿਰਾ ਦੇਖਣ ਲਈ ਇਕੱਠਾ ਹੋਏ ਲੋਕ ਟਰੇਨ ਦੀ ਚਪੇਟ ‘ਚ ਆ ਗਏ। ਹਾਦਸੇ ‘ਚ 60 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।
Short URL:tvp http://bit.ly/2J7gF0H

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab