● On air now · ਟੀਵੀ ਪੰਜਾਬ

Punjabi News · Since 2013

Breaking

CM ਮਾਨ ਦੇ ਘਰ ਆਉਣ ਵਾਲੀ ਹੈ ਖੁਸ਼ਖਬਰੀ! ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ।…


ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ।

CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ- ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਹਰ ਕੋਈ ਇਹ ਅਰਦਾਸ ਕਰੇ।

ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।


Filed under