Site icon TV Punjab | Punjabi News Channel

ਮਹਿੰਗਾਈ ਦਾ ਝਟਕਾ!, ਮਹਿੰਗਾ ਹੋਇਆ LPG ਸਿਲੰਡਰ

ਡੈਸਕ- ਪਹਿਲੀ ਫਰਵਰੀ ਯਾਨੀ ਅੱਜ ਤੋਂ LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਦੀ ਜੇਬ ਹੋਰ ਢਿੱਲੀ ਹੋਵੇਗੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਰਿਪੋਰਟ ਦੇ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ (ਓਐਮਸੀ) ਨੇ 1 ਫਰਵਰੀ ਨੂੰ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।

ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1,755.5 ਰੁਪਏ ਤੋਂ ਵਧ ਕੇ 1,769.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੋਟਲਾਂ ਦਾ ਖਾਣਾ ਮਹਿੰਗਾ ਹੋ ਸਕਦਾ ਹੈ। ਜਦੋਂ ਤੁਸੀਂ ਕਿਸੇ ਰੈਸਟੋਰੈਂਟ ਵਿੱਚ ਜਾਂਦੇ ਹੋ, ਤਾਂ ਤੁਹਾਨੂੰ ਪਹਿਲਾਂ ਨਾਲੋਂ ਵੱਧ ਬਿੱਲ ਦੇਣਾ ਪਵੇਗਾ। ਹਾਲਾਂਕਿ ਇਸ ਨਾਲ ਘਰ ਦੇ ਰਸੋਈ ਦੇ ਬਜਟ ‘ਤੇ ਕੋਈ ਅਸਰ ਨਹੀਂ ਪਵੇਗਾ। ਹੋਟਲ-ਰੈਸਟੋਰੈਂਟ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਮੁਨਾਫ਼ੇ ਦੇ ਨਾਲ-ਨਾਲ ਵਿਕਰੀ ਨੂੰ ਬਰਕਰਾਰ ਰੱਖਣ ਲਈ ਕੀਮਤਾਂ ਵਿੱਚ ਫੇਰ-ਬਦਲ ਕਰਨਾ ਪੈ ਸਕਦਾ ਹੈ।

Exit mobile version