ਨਵੀਂ ਦਿੱਲੀ – 1 ਨਵੰਬਰ ਦੀ ਤਰੀਕ ਆਮ ਲੋਕਾਂ ਲਈ ਰਾਹਤ ਲੈ ਕੇ ਆਈ ਹੈ। ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ, ਉੱਥੇ ਹੀ ਵਪਾਰਕ ਐਲਪੀਜੀ ਸਿਲੰਡਰ (19 ਕਿਲੋ) ਦੀਆਂ ਕੀਮਤਾਂ ਵਿੱਚ ਵੀ 115.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤਰ੍ਹਾਂ 1 ਨਵੰਬਰ ਤੋਂ ਦਿੱਲੀ ‘ਚ ਇੰਡੇਨ ਦੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 115.5 ਰੁਪਏ, ਕੋਲਕਾਤਾ ‘ਚ 113 ਰੁਪਏ, ਮੁੰਬਈ ‘ਚ 115.5 ਰੁਪਏ, ਚੇਨਈ ‘ਚ 116.5 ਰੁਪਏ ਘੱਟ ਹੈ। ਹਾਲਾਂਕਿ ਘਰੇਲੂ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਦੀ ਕੀਮਤ 6 ਜੁਲਾਈ 2022 ਤੋਂ ਪਹਿਲਾਂ ਵਾਂਗ ਹੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਪਿਛਲੇ ਕੁਝ ਮਹੀਨਿਆਂ ਤੋਂ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ‘ਚ ਕਮੀ ਆਈ ਹੈ।
ਇਹ ਲਗਾਤਾਰ ਪੰਜਵਾਂ ਮਹੀਨਾ ਹੈ ਜਦੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਅਕਤੂਬਰ ਮਹੀਨੇ ਵਿੱਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 25.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੀਮਤਾਂ ‘ਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। 1 ਅਗਸਤ ਨੂੰ ਵੀ ਕੀਮਤਾਂ ‘ਚ 36 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 6 ਜੁਲਾਈ ਨੂੰ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 8.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਸੀ।
ਜਿੱਥੇ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1,744 ਰੁਪਏ ਹੈ, ਕੋਲਕਾਤਾ ਵਿੱਚ ਖਪਤਕਾਰਾਂ ਨੂੰ ਇਸਦੇ ਲਈ 1846 ਰੁਪਏ ਅਦਾ ਕਰਨੇ ਪੈਣਗੇ। ਮੁੰਬਈ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 1,696 ਰੁਪਏ ਹੋਵੇਗੀ ਅਤੇ ਚੇਨਈ ‘ਚ ਇਸ ਦੀ ਕੀਮਤ 1893 ਰੁਪਏ ‘ਤੇ ਆ ਗਈ ਹੈ।