ਲਖੀਮਪੁਰ ਖੇੜੀ ਮਾਮਲੇ ਦੀ ਜਾਂਚ ਲਈ ਕਮਿਸ਼ਨ ਦਾ ਗਠਨ

ਲਖਨਊ : ਲਖੀਮਪੁਰ ਖੇੜੀ ਮਾਮਲੇ ਦੀ ਜਾਂਚ ਲਈ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਲਖੀਮਪੁਰ ਖੇੜੀ ਮਾਮਲੇ ਦੀ ਜਾਂਚ ਲਈ ਇਲਾਹਾਬਾਦ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਲਈ ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਦੀ ਅਗਵਾਈ ਵਿਚ ਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਸਬੰਧ ਵਿਚ ਕਈ ਦਾਅਵਿਆਂ ਦੇ ਨਾਲ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਘੁੰਮ ਰਹੇ ਹਨ।

ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਕਾਲੇ ਰੰਗ ਦਾ ਇਕ ਤੇਜ਼ ਰਫ਼ਤਾਰ ਵਾਹਨ ਕਿਸਾਨਾਂ ਦੇ ਸਮੂਹ ਉੱਤੇ ਦੌੜਦਾ ਦਿਖਾਈ ਦੇ ਰਿਹਾ ਹੈ। ਹੁਣ ਇਸ ਮਾਮਲੇ ਦੇ ਸਬੰਧ ਵਿਚ ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ।

ਇਸ ਦੌਰਾਨ ਸਰਕਾਰ ਨੇ ਇਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਹੈ, ਜੋ ਹੁਣ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਜਾਂਚ ਕਰੇਗਾ।

ਟੀਵੀ ਪੰਜਾਬ ਬਿਊਰੋ