ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸਾਂਸਦ ਸਿਮਰਨਜੀਤ ਮਾਨ ਖਿਲਾਫ ਸ਼ਿਕਾਇਤ ਦਰਜ

ਨਵੀਂ ਦਿੱਲੀ- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਸਾਂਸਦ ਸਿਮਰਨਜੀਤ ਸਿੰਘ ਮਾਨ ਖਿਲਾਫ ਦਿੱਲੀ ਚ ਸ਼ਿਕਾਇਤ ਦਰਜ ਹੋ ਗਈ ਹੈ । ਦਿੱਲੀ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਡਾ. ਟੀਨਾ ਕਪੂਰ ਸ਼ਰਮਾ ਨੇ ਪਾਰਲੀਮੈਂਟ ਸਟ੍ਰੀਟ ਪੁਲਿਸ ਥਾਣੇ ਚ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਚ ਡਾ. ਟੀਨਾ ਦਾ ਕਹਿਣਾ ਹੈ ਕਿ ਇਕ ਇਕ ਸਾਂਸਦ ਵਲੋਂ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਖਿਲਾਫ ਇਲਜ਼ਾਮਬਾਜੀ ਸੁਣ ਕੇ ਉਨ੍ਹਾਂ ਦੇ ਮਨ ਨੂੰ ਠੇਸ ਲੱਗੀ ਹੈ । ਉਨ੍ਹਾਂ ਕਿਹਾ ਕਿ ਭਾਰਤ ਮਾਂ ਦੇ ਸੱਚੇ ਸਪੂਤ ਅਤੇ ਦੇਸ਼ ਭਗਤ ਖਿਲਾਫ ਸਾਂਸਦ ਸਿਮਰਨਜੀਤ ਸਿੰ੍ਹਘ ਮਾਨ ਦੇ ਇਲਜ਼ਾਮ ਸੁਣ ਕੇ ਭਾਰਤਵਾਸੀਆਂ ਦੇ ਹਿਰਦੇ ਵਲੁੰਦਰੇ ਗਏ ਹਨ । ਭਰੀ ਜਵਾਨੀ ਚ ਅਆਪਣੀ ਜ਼ਿੰਦਗੀ ਦੇਸ਼ ਦੇ ਨਾਂ ਕਰਨ ਵਾਲੇ ਭਗਤ ਸਿੰਘ ਖਿਲਾਫ ਟਿੱਪਣੀ ਕਰਕੇ ਸਾਂਸਦ ਮਾਨ ਨੇ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ । ਡਾ. ਟੀਨਾ ਨ ੇ ਦਿੱਲੀ ਪੁਲਿਸ ਤੋਂ ਸਾਂਸਦ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।