ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀਂ ਇਕ ਵੈਬੀਨਾਰ ਕਰਵਾਇਆ ਗਿਆ। ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਕਰਵਾਏ ਇਸ ਵੈਬੀਨਾਰ ਵਿਚ 100 ਦੇ ਕਰੀਬ ਕਿਸਾਨ, ਵਿਗਿਆਨੀ ਅਤੇ ਖੇਤੀ ਵਿਕਾਸ ਅਧਿਕਾਰੀ ਸ਼ਾਮਿਲ ਹੋਏ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਨਾਲ ਜੁੜ ਕੇ ਆਪਣੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਸੰਭਾਲਣ ਲਈ ਕਿਹਾ। ਉਹਨਾਂ ਨੇ ਇਸ ਕਾਰਜ ਲਈ ਪੀ.ਏ.ਯੂ. ਦੀ ਮਸ਼ੀਨਰੀ ਦੀ ਵਰਤੋਂ ਉੱਪਰ ਵੀ ਜ਼ੋਰ ਦਿੱਤਾ।
ਪਸਾਰ ਮਾਹਿਰ ਡਾ. ਧਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਰਾਏ ਤੇ ਮਸ਼ੀਨਰੀ ਲੈ ਕੇ ਵਰਤੋਂ ਲਈ ਪ੍ਰੇਰਿਤ ਕੀਤਾ। ਕਣਕ ਦੇ ਕੀੜਿਆਂ ਦੇ ਮਾਹਿਰ ਡਾ. ਬੇਅੰਤ ਸਿੰਘ ਨੇ ਪਰਾਲੀ ਦੀ ਸੰਭਾਲ ਬਾਰੇ ਖੇਤਾਂ ਵਿਚ ਬੀਜੀ ਕਣਕ ਦੇ ਕੀੜਿਆਂ ਦੀ ਰੋਕਥਾਮ ਦੇ ਨੁਕਤੇ ਕਿਸਾਨਾਂ ਨੂੰ ਦੱਸੇ।
ਮਸ਼ੀਨਰੀ ਮਾਹਿਰ ਡਾ. ਅਰਸ਼ਦੀਪ ਸਿੰਘ ਨੇ ਪੀ.ਏ.ਯੂ. ਵੱਲੋਂ ਪਰਾਲੀ ਦੀ ਸੰਭਾਲ ਲਈ ਵਿਕਸਿਤ ਕੀਤੀਆਂ ਮਸ਼ੀਨਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਅੰਤ ਵਿਚ ਡਾ. ਪੰਕਜ ਕੁਮਾਰ ਨੇ ਸਭ ਦਾ ਧੰਨਵਾਦ ਕੀਤਾ।
ਟੀਵੀ ਪੰਜਾਬ ਬਿਊਰੋ