● On air now · ਟੀਵੀ ਪੰਜਾਬ

Punjabi News · Since 2013

Breaking

ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ

ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ…


ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ, ਉਨ੍ਹਾਂ ਪੂਰੀ ਦਲੇਰੀ ਨਾਲ ਉਨ੍ਹਾਂ ਦਾ ਜਵਾਬ ਦਿੱਤਾ।

ਸਿੱਧੂ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਕਿ ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਸਿੱਧੂ ਨੇ ਕਿਹਾ ਕਿ ਜ਼ਮੀਨ ਪਾੜ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਾਹਰ ਆ ਰਹੀ ਹੈ ਅਤੇ ਇਸੇ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਅੱਜ ਇਥੇ ਆਏ ਹਨ। ਜੋ ਸੱਚ ਹੈ ਮੈਂ ਉਸ ਨੂੰ ਕਮੇਟੀ ਸਾਹਮਣੇ ਪ੍ਰਕਾਸ਼ਤ ਕਰਕੇ ਆਇਆ ਹਾਂ। ਸਿੱਧੂ ਨੇ ਕਿਹਾ ਕਿ ਸੱਚ ਪਿਸਦਾ ਜ਼ਰੂਰ ਹੁੰਦਾ ਹੈ ਪਰ ਕਦੇ ਹਾਰਦਾ ਨਹੀਂ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।


Filed under