ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਕਲੇਸ਼ ਸੁਲਝਾਉਣ ਲਈ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਪਹੁੰਚੇ |ਸਿਸਵਾਂ ਫਾਰਮ ਹਾਊਸ ਵਿਖੇ ਇਹ ਮੁਲਾਕਾਤ ਕੀਤੀ ਜਾਵੇਗੀ | ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਹਰੀਸ਼ ਰਾਵਤ ਨੂੰ ਲਿਆਉਣ ਲਈ ਆਪਣਾ ਹੈਲੀਕਾਪਟਰ ਦਿੱਲੀ ਭੇਜਿਆ ਸੀ । ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕੀਤਾ ਸੀ।

ਟੀਵੀ ਪੰਜਾਬ ਬਿਊਰੋ