● On air now · ਟੀਵੀ ਪੰਜਾਬ

Punjabi News · Since 2013

Breaking

ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਹੋ ਸਕਦੇ ਨੇ ਅਕਾਲੀ ਦਲ ‘ਚ ਸ਼ਾਮਲ

ਜਲੰਧਰ : ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਜਲੰਧਰ ਵਿਖੇ ਉਨ੍ਹਾਂ ਦੀ ਕੋਠੀ ‘ਚ ਪਹੁੰਚ ਰਹੇ…


ਜਲੰਧਰ : ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕੱਲ੍ਹ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਜਲੰਧਰ ਵਿਖੇ ਉਨ੍ਹਾਂ ਦੀ ਕੋਠੀ ‘ਚ ਪਹੁੰਚ ਰਹੇ ਹਨ ਅਤੇ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਜਲੰਧਰ ਛਾਉਣੀ ਤੋਂ ਪਾਰਟੀ ਦਾ ਉਮੀਦਵਾਰ ਬਣਾ ਸਕਦੇ ਹਨ।

ਟੀਵੀ ਪੰਜਾਬ ਬਿਊਰੋ


Filed under