● On air now · ਟੀਵੀ ਪੰਜਾਬ

Punjabi News · Since 2013

Breaking

ਜਲੰਧਰ ਜ਼ਿਮਣੀ ਚੋਣ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ

ਚੰਡੀਗੜ੍ਹ- ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 40 ਪ੍ਰਚਾਰਕਾਂ ਦੇ ਨਾਂ ਸ਼ਾਮਿਲ ਹਨ। ਜਾਰੀ ਸੂਚੀ ਅਨੁਸਾਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਸੀਐਮ…


ਚੰਡੀਗੜ੍ਹ- ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 40 ਪ੍ਰਚਾਰਕਾਂ ਦੇ ਨਾਂ ਸ਼ਾਮਿਲ ਹਨ। ਜਾਰੀ ਸੂਚੀ ਅਨੁਸਾਰ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ, ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ, ਸਚਿਨ ਪਾਇਲਟ, ਮਨੀਸ਼ ਤਿਵਾੜੀ ਆਦਿ ਚੋਣ ਪ੍ਰਚਾਰ ਕਰਨਗੇ।

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ।

ਜਲੰਧਰ ਜ਼ਿਮਨੀ ਚੋਣ ਵਿਚ ਵੋਟਾਂ 10 ਮਈਆਂ ਨੂੰ ਪੈਣੀਆਂ ਹਨ ਜਦੋਂ ਕਿ ਵੋਟਾਂ ਦੀ ਗਿਣਤੀ 13 ਮਈ ਨੂੰ ਹੋਣੀ ਹੈ। ਦੱਸ ਦਈਏ ਕਿ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਚੌਧਰੀ ਦੀ ਇਸ ਸਾਲ ਜਨਵਰੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਨੇ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।


Filed under